ਅੰਮ੍ਰਿਤਸਰ : ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਦੌਰਾਨ ਬਜ਼ੁਰਗ ਦੀ ਮੌਤ
Thursday, Dec 12, 2019 - 06:57 PM (IST)

ਅੰਮ੍ਰਿਤਸਰ (ਗੁਰਪ੍ਰੀਤ) : ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਮੱਥਾ ਟੇਕਣ ਆਏ ਬਜ਼ੁਰਗ ਦੀ ਅਚਾਨਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗ੍ਰੰਥੀ ਤਰਸੇਮ ਸਿੰਘ ਨੇ ਦੱਸਿਆ ਕਿ ਬਜ਼ੁਰਗ ਪਰਮਜੀਤ ਸਿੰਘ ਰੋਜ਼ਾਨਾ ਦੀ ਤਰ੍ਹਾਂ ਮੱਥਾ ਟੇਕਣ ਲਈ ਆਏ ਸਨ। ਮੱਥਾ ਟੇਕਦੇ ਸਮੇਂ ਉਨ੍ਹਾਂ ਨੂੰ ਹਾਰਟ-ਅਟੈਕ ਆ ਗਿਆ, ਜਿਸ ਕਾਰਨ ਉਹ ਜ਼ਮੀਨ 'ਤੇ ਡਿੱਗ ਗਏ ਤੇ ਤੁਰੰਤ ਉਨ੍ਹਾਂ ਨੂੰ ਨੇੜੇ ਦੇ ਹਸਪਤਾਲ 'ਚ ਲਿਆਂਦਾ ਗਿਆ ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।