ਔਜਲਾ ਨੇ ਮੋਦੀ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਨੂੰ ਦੱਸਿਆ ''ਜ਼ੀਰੋ'' (ਵੀਡੀਓ)
Friday, Jul 05, 2019 - 05:00 PM (IST)
ਅੰਮ੍ਰਿਤਸਰ/ਦਿੱਲੀ : ਮੋਦੀ ਸਰਕਾਰ ਨੇ ਅੱਜ ਆਪਣਾ ਪਹਿਲਾ ਬਜਟ ਪੇਸ਼ ਕੀਤਾ ਗਿਆ। ਇਸ ਬਜਟ ਸਬੰਧੀ ਗੱਲਬਾਤ ਕਰਦਿਆਂ ਗੁਰਜੀਤ ਸਿੰਘ ਔਜਲਾ ਨੇ ਇਸ ਨੂੰ ਜ਼ੀਰੋ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਸ ਬਜਟ 'ਚ ਮੋਦੀ ਸਰਕਾਰ ਵਲੋਂ ਕਿਸਾਨਾਂ, ਨੌਜਵਾਨਾਂ ਤੇ ਮਜ਼ਦੂਰਾਂ ਨੂੰ ਕੋਈ ਸਹੂਲਤ ਨਹੀਂ ਦਿੱਤੀ ਗਈ, ਜਿਸ ਕਾਰਨ ਇਹ ਬਜਟ ਫੇਲ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਬਜਟ 'ਚ ਸਿਰਫ ਪੈਟਰੋਲ-ਡੀਜ਼ਲ ਕੀਮਤ 'ਚ ਹੀ ਵਾਧਾ ਕੀਤਾ ਗਿਆ ਹੈ, ਜਿਸ ਨਾਲ ਮਹਿੰਗਾਈ ਹੋਰ ਵਧੇਗੀ ਤੇ ਆਮ ਬੰਦੇ ਦਾ ਜਿਊਣਾ ਮੁਸ਼ਕਲ ਹੋ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਖਿਡਾਰੀਆਂ ਨੂੰ ਵੀ ਸਹੂਲਤ ਨਹੀਂ ਦਿੱਤੀ ਗਈ।
ਔਜਲਾ ਨੇ ਕਿਹਾ ਕਿ ਬਜਟ 'ਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਵੀ ਵੱਡੀ ਉਮੀਦ ਜਤਾਈ ਜਾ ਰਹੀ ਸੀ ਕਿਉਂਕਿ ਇਹ ਬਹੁਤ ਵੱਡਾ ਦਿਨ ਹੈ ਪਰ ਇਸ ਲਈ ਵੀ ਸਰਕਾਰ ਵਲੋਂ ਕੋਈ ਐਲਾਨ ਨਹੀਂ ਕੀਤਾ ਗਿਆ।