ਅੰਮ੍ਰਿਤਸਰ: ਗੁਰੂ ਕੀ ਵਡਾਲੀ ਵਿਖੇ ਇਕ ਪਰਿਵਾਰ ’ਤੇ ਨੌਜਵਾਨਾਂ ਨੇ ਚਲਾਈਆਂ ਗੋਲੀਆਂ, ਫੈਲੀ ਸਨਸਨੀ

06/10/2022 2:13:56 PM

ਅੰਮ੍ਰਿਤਸਰ (ਜਸ਼ਨ) - ਪੰਜਾਬ ’ਚ ਆਮ ਆਦਮੀ ਪਾਰਟੀ ਸਰਕਾਰ ਬਣਨ ਤੋਂ ਬਾਅਦ ਪੰਜਾਬ ’ਚ ਗੈਂਗਸਟਰਾਂ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਆਏ ਦਿਨ ਗੋਲੀਆਂ ਚਲਾ ਕੇ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਅੰਮ੍ਰਿਤਸਰ ’ਚ ਬੀਤੀ ਦੇਰ ਰਾਤ ਕੁਝ ਨੌਜਵਾਨਾਂ ਵੱਲੋਂ ਗੁਰੂ ਕੀ ਵਡਾਲੀ ਵਿਖੇ ਇਕ ਪਰਿਵਾਰ ’ਤੇ ਗੋਲੀਆਂ ਚਲਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀਆਂ ਕਾਰਨ ਇਲਾਕੇ ’ਚ ਦਹਿਸ਼ਤ ਫੈਲ ਗਈ। ਪੀੜਤ ਦੀਦਾਰ ਸਿੰਘ ਪੁੱਤਰ ਜਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਹੈਦਰਾਬਾਦ ਤੇ ਹੋਰ ਕਈ ਸ਼ਹਿਰਾਂ ਵਿਚ ਕੁੱਤੇ ਸਪਲਾਈ ਕਰਨ ਦਾ ਕਾਰੋਬਾਰ ਹੈ। ਉਹ ਕਰੀਬ ਅੱਠ ਦਿਨ ਪਹਿਲਾਂ ਹੀ ਹੈਦਰਾਬਾਦ ਤੋਂ ਅੰਮ੍ਰਿਤਸਰ ਗੁਰੂ ਕੀ ਵਡਾਲੀ ਵਿਖੇ ਸ਼ਿਫਟ ਹੋਏ ਹਨ। 

ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਗੈਂਗਸਟਰ ਗੋਲਡੀ ਬਰਾੜ ਅਤੇ ਰਿੰਦਾ ਵਿਰੁੱਧ ਇੰਟਰਪੋਲ ਵਲੋਂ ਰੈੱਡ ਕਾਰਨਰ ਨੋਟਿਸ ਜਾਰੀ

ਉਨ੍ਹਾਂ ਦੱਸਿਆ ਕਿ ਬੀਤੀ ਦੇਰ ਰਾਤ ਕਰੀਬ 10:30 ਵਜ੍ਹੇ ਉਹ ਨੇੜੇ ਰਹਿੰਦੇ ਆਪਣੇ ਦੋਸਤ ਕੁਲਵਿੰਦਰ ਸਿੰਘ ਨਾਲ ਖਾਣਾ ਖਾ ਕੇ ਉਸਨੂੰ ਘਰ ਛੱਡਣ ਜਾ ਰਿਹਾ ਸੀ। ਗਲੀ ਦੇ ਬਾਹਰ ਖੜੇ ਬੋਬੀ, ਰੋਕੀ, ਦਲੇਰ ਸਿੰਘ ਤੇ 10-15 ਹੋਰ ਅਣਪਛਾਤੇ ਨੌਜਵਾਨ, ਜੋ ਇਲਾਕੇ ਵਿਚ ਨਸ਼ੇ ਅਤੇ ਹੋਰ ਗਲਤ ਕੰਮਾਂ ਕਰਕੇ ਮਸ਼ਹੂਰ ਹਨ, ਨੇ ਉਸਦੇ ਗੱਲ ਵਿਚ ਸੋਨੇ ਦੀ ਚੈਨ ਪਾਈ ਵੇਖ ਕੇ ਉਨ੍ਹਾਂ ਨੂੰ ਘੇਰ ਲਿਆ ਅਤੇ ਉਨ੍ਹਾਂ ਨਾਲ ਹੱਥਾਪਾਈ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਨੇ ਬੜੀ ਮੁਸ਼ਕਿਲ ਨਾਲ ਉਥੋਂ ਭੱਜ ਕੇ ਆਪਣੇ ਘਰ ਅੰਦਰ ਲੁੱਕ ਕੇ ਆਪਣੀ ਜਾਨ ਬਚਾਈ। ਉਨ੍ਹਾਂ ਦੱਸਿਆ ਕਿ ਹਮਲਾਵਰ ਉਨ੍ਹਾਂ ਦਾ ਪਿੱਛਾ ਕਰਦੇ ਹੋਏ ਉਨ੍ਹਾਂ ਦੇ ਘਰ ਤੱਕ ਪੁੱਜ ਗਏ। ਉਨ੍ਹਾਂ ਨੇ ਇੱਟਾਂ ਪੱਥਰ ਚਲਾਉਣ ਦੇ ਨਾਲ-ਨਾਲ ਕਰੀਬ 20 ਦੇ ਕਰੀਬ ਰਾਊਂਡ ਫਾਇਰਿੰਗ ਵੀ ਕੀਤੀ, ਜਿਸ ਨਾਲ ਇਲਾਕੇ ਦੇ ਲੋਕ ਸਹਿਮ ਗਏ ਤੇ ਘਰਾਂ ਦੇ ਦਰਵਾਜੇ ਬੰਦ ਕਰ ਲਏ। 

ਪੜ੍ਹੋ ਇਹ ਵੀ ਖ਼ਬਰ: ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ’ਤੇ ਭਾਵੁਕ ਹੋਈ ਮਾਤਾ, ਕਿਹਾ-29 ਮਈ ਸਾਡੇ ਲਈ ਕਾਲਾ ਦਿਨ ਚੜ੍ਹਿਆ

ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਉਨ੍ਹਾਂ ਨੇ ਪੁਲਸ ਨੂੰ ਸੂਚਨਾ ਦਿੱਤੀ ਪਰ ਪੁਲਸ ਕਾਫੀ ਦੇਰ ਬਾਅਦ ਪੁੱਜੀ। ਪੁਲਸ ਦੇ ਪੁੱਜਣ ਤੋਂ ਪਹਿਲਾਂ ਹੀ ਉਕਤ ਹਮਲਾਵਰ ਉਥੋਂ ਫ਼ਰਾਰ ਹੋ ਗਏ। ਇਸ ਸਬੰਧੀ ਥਾਣਾ ਮੁੱਖੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਇਹ ਕੋਈ ਗੈਂਗਵਾਰ ਨਹੀਂ ਸਗੋਂ ਦੋਵਾਂ ਧਿਰਾਂ ਵਿਚ ਮਾਮੂਲੀ ਗੱਲ ਨੂੰ ਲੈ ਕੇ ਬਹਿਬਾਜ਼ੀ ਹੋਈ ਸੀ। ਬਹਿਸਬਾਜ਼ੀ ਤੋਂ ਬਾਅਦ ਦੂਜੀ ਧਿਰ ਵੱਲੋਂ ਫਾਇਰਿੰਗ ਕੀਤੀ ਗਈ, ਜਿਸ ਕਾਰਨ ਕਿਸੇ ਨੂੰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਪੁਲਸ ਨੂੰ ਮੌਕੇ ਤੋਂ 10 ਦੇ ਕਰੀਬ ਖਾਲੀ ਗੋਲੀਆਂ ਦੇ ਰੋਂਦ ਬਰਾਮਦ ਹੋਏ ਹਨ। ਪੁਲਸ ਨੇ ਬੋਬੀ, ਦਲੇਰ, ਰੋਕੀ, ਲਾਡੀ, ਵਿਸ਼ਾਲ, ਰਾਮ, ਖਾਊ ਤੇ ਹੋਰ 4-5 ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪਾਮਾਰੀ ਕਰਨੀ ਸ਼ੁਰੂ ਕਰ ਦਿੱਤੀ। 

ਪੜ੍ਹੋ ਇਹ ਵੀ ਖ਼ਬਰ: ਅਹਿਮ ਖ਼ਬਰ: ਜਥੇਦਾਰ ਹਰਪ੍ਰੀਤ ਸਿੰਘ ਦੀ Z ਸੁਰੱਖਿਆ ’ਚ ਸਿੱਖ ਕਮਾਂਡੋ ਸ਼ਾਮਲ


rajwinder kaur

Content Editor

Related News