ਪੁਲਸ ਦੀ ਵੱਡੀ ਸਫਲਤਾ : 25 ਕਰੋੜ ਦੀ ਹੈਰੋਇਨ ਸਮੇਤ 4 ਸਮੱਗਲਰ ਗ੍ਰਿਫਤਾਰ
Thursday, May 02, 2019 - 04:50 PM (IST)

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਅੰਮ੍ਰਿਤਸਰ ਦਿਹਾਤੀ ਪੁਲਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ 4 ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਇਨ੍ਹਾਂ ਕੋਲੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸਦੀ ਕੀਮਤ 25 ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ। ਇਸ ਤੋਂ ਇਲਾਵਾ ਪੁਲਸ ਨੇ ਇਨ੍ਹਾਂ ਕੋਲੋਂ 2 ਲਗਜ਼ਰੀ ਗੱਡੀਆਂ ਵੀ ਬਰਾਮਦ ਕੀਤੀਆਂ ਹਨ।
ਪੁਲਸ ਮੁਤਾਬਕ ਦੋਸ਼ੀਆਂ ਨੇ ਇਹ ਹੈਰੋਇਨ ਅੱਗੇ ਵੱਖ-ਵੱਖ ਇਲਾਕਿਆਂ 'ਚ ਸਪਲਾਈ ਕਰਨੀ ਸੀ। ਫਿਲਹਾਲ ਪੁਲਸ ਨੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤੇ ਪੁੱਛੱਗਿਛ ਦੌਰਾਨ ਦੋਸ਼ੀਆਂ ਤੋਂ ਹੋਰ ਵੀ ਕਈ ਖੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।