75 ਕਰੋੜ ਦੀ ਹੈਰੋਇਨ ਸਮੇਤ 6 ਤਸਕਰ ਗ੍ਰਿਫਤਾਰ, ਪਾਕਿਸਤਾਨ ਨਾਲ ਜੁੜੇ ਤਾਰ
12/22/2019 10:03:46 AM
ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਅੰਮ੍ਰਿਤਸਰ ਪੁਲਸ ਨੇ 75 ਕਰੋੜ ਦੀ ਹੈਰੋਇਨ ਸਮੇਤ 6 ਤਸਕਰਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨ ਉਕਤ ਤਕਸਰ ਕਾਰ ਤੇ ਦੋ ਮੋਟਰਸਾਈਕਲਾਂ 'ਤੇ ਹੈਰੋਇਨ ਦੀ ਖੇਪ ਸਪਲਾਈ ਕਰਨ ਜਾ ਰਹੇ ਸਨ ਕਿ ਇਸੇ ਦੌਰਾਨ ਪੰਜਾਬ ਪੁਲਸ ਦੇ ਕਾਊਂਟਰ ਇੰਟੈਲੀਜੈਂਸ ਨੇ ਇਨ੍ਹਾਂ ਨੂੰ ਸਰਹੱਦੀ ਪਿੰਡ ਰਮਦਾਸ 'ਚੋਂ ਗ੍ਰਿਫਤਾਰ ਕਰ ਲਿਆ। ਕਾਊਂਟਰ ਇੰਟੈਲੀਜੈਂਸ ਨੂੰ ਗੁਪਤ ਸੂਚਨਾ ਮਿਲੀ ਸੀ ਜਿਸਤੋਂ ਬਾਅਦ ਇਨ੍ਹਾਂ ਨੂੰ ਦਬੋਚ ਲਿਆ ਗਿਆ। ਇਨ੍ਹਾਂ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ ਤੇ ਪੁਲਸ ਨੂੰ ਇਨ੍ਹਾਂ ਦਾ ਪੰਜ ਦਿਨਾਂ ਦਾ ਰਿਮਾਂਡ ਹਾਸਲ ਹੋਇਆ ਹੈ। ਪੁਲਸ ਅਅਧਿਕਾਰੀ ਇੰਦਰਦੀਪ ਸਿੰਘ ਮੁਤਾਬਕ ਇਨ੍ਹਾਂ ਦੇ ਤਾਰ ਪਾਕਿਸਤਾਨ ਨਾਲ ਜੁੜੇ ਹੋਏ ਹਨ। ਫਿਲਹਾਲ ਪੁਲਸ ਮੁਲਜ਼ਮਾਂ ਨੂੰ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕਰ ਰਹੀ ਹੈ। ਪੁਲਸ ਦੋਸ਼ੀਆਂ ਕੋਲੋਂ ਵੱਡੇ ਖੁਲਾਸੇ ਹੋਣ ਦੀ ਉਮੀਦ ਜਤਾਈ ਹੈ।