ਭਾਰਤ-ਪਾਕਿ ਸਰਹੱਦ ਨੇੜਿਓਂ BSF ਵਲੋਂ 12 ਕਿਲੋ 500 ਗ੍ਰਾਮ ਹੈਰੋਇਨ ਬਰਾਮਦ

Friday, Jan 17, 2020 - 04:31 PM (IST)

ਭਾਰਤ-ਪਾਕਿ ਸਰਹੱਦ ਨੇੜਿਓਂ BSF ਵਲੋਂ 12 ਕਿਲੋ 500 ਗ੍ਰਾਮ ਹੈਰੋਇਨ ਬਰਾਮਦ

ਅੰਮ੍ਰਿਤਸਰ (ਸੁਮਿਤ ਖੰਨਾ) : ਬੀ.ਐੱਸ.ਐਫ ਦੀ 71ਵੀਂ ਬਟਾਲੀਅਨ ਵਲੋਂ ਅੰਮ੍ਰਿਤਸਰ 'ਚ ਭਾਰਤ-ਪਾਕਿ ਸਰਹੱਦ ਨੇੜਿਓਂ 12 ਕਿਲੋਂ 500 ਗ੍ਰਾਮ ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਦੀ ਕੌਮਾਂਤਰੀ ਕੀਮਤ 62 ਕਰੋੜ 50 ਲੱਖ ਰੁਪਏ ਦੱਸੀ ਜਾ ਰਹੀ ਹੈ। ਇਸ ਤੋਂ ਇਲਾਵਾ ਬਰਾਮਦਗੀ ਵਾਲੀ ਥਾਂ 'ਤੇ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਖੋਜ ਦੌਰਾਨ 12 ਪੈਕਟ ਹੈਰੋਇਨ, ਇੱਕ ਪਿਸਟਲ, 9 ਜ਼ਿੰਦਾ ਕਾਰਤੂਸ ਅਤੇ ਇੱਕ ਮੈਗਜ਼ੀਨ ਮੌਕੇ ਤੋਂ ਪ੍ਰਾਪਤ ਕੀਤਾ ਗਿਆ।


author

Baljeet Kaur

Content Editor

Related News