ਅੰਮ੍ਰਿਤਸਰ ਤੋਂ ਵੱਡੀ ਖ਼ਬਰ: 30 ਕਰੋੜ ਦੀ ਹੈਰੋਇਨ ਸਣੇ ਨਾਮੀ ਕਾਲਜ ਦੀ ਵਿਦਿਆਰਥਣ ਸਮੇਤ 3 ਤਸਕਰ ਗ੍ਰਿਫ਼ਤਾਰ

04/28/2022 4:34:31 PM

ਅੰਮ੍ਰਿਤਸਰ (ਸੁਮਿਤ, ਸੰਜੀਵ) - ਅੰਮ੍ਰਿਤਸਰ 'ਚ ਪੰਜਾਬ ਦੇ ਖੁਫੀਆ ਵਿਭਾਗ ਕਾਊਂਟਰ ਇੰਟੈਲੀਜੈਂਸ ਨੇ ਅੱਜ ਉਸ ਸਮੇਂ ਵੱਡੀ ਸਫਲਤਾ ਹਾਸਲ ਕੀਤੀ, ਜਦੋਂ ਉਨ੍ਹਾਂ ਨੇ 6 ਕਿਲੋ ਹੈਰੋਇਨ ਸਮੇਤ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਕਾਬੂ ਕੀਤੇ ਤਸਕਰਾਂ ’ਚ ਅੰਮ੍ਰਿਤਸਰ ਦੇ ਇਕ ਕਾਲਜ ਦੀ ਵਿਦਿਆਰਥਣ ਲਵਪ੍ਰੀਤ ਕੌਰ ਵੀ ਸ਼ਾਮਲ ਹੈ, ਜੋ ਕਿ ਕੋਟਕਪੂਰਾ ਦੀ ਰਹਿਣ ਵਾਲੀ ਹੈ। ਪੁਲਸ ਉਕਤ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ’ਤੇ ਲੈ ਕੇ ਜਾ ਰਹੀ ਹੈ ਤਾਂਕਿ ਪੁੱਛਗਿੱਛ ਦੌਰਾਨ ਖ਼ੁਲਾਸੇ ਹੋ ਸਕਣ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: 12ਵੀਂ ਜਮਾਤ ਦੇ ਵਿਦਿਆਰਥੀ ਦਾ ਗੋਲੀ ਮਾਰ ਕੀਤਾ ਕਤਲ, ਫੈਲੀ ਸਨਸਨੀ (ਤਸਵੀਰਾਂ)

ਮਿਲੀ ਜਾਣਕਾਰੀ ਅਨੁਸਾਰ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਕਾਰ ਦੇ ਅੰਦਰ ਕੁਝ ਲੋਕ ਸ਼ੱਕੀ ਤੌਰ ’ਤੇ ਘੁੰਮ ਰਹੇ ਹਨ। ਪੁਲਸ ਨੇ ਜਦੋਂ ਉਨ੍ਹਾਂ ਨੂੰ ਕਾਬੂ ਕੀਤਾ ਤਾਂ ਉਨ੍ਹਾਂ ਕੋਲੋਂ 6 ਕਿਲੋ ਹੈਰੋਇਨ ਬਰਾਮਦ ਹੋਈ। ਵੱਡੀ ਗੱਲ ਇਹ ਹੈ ਕਿ ਹੈਰੋਇਨ ਦੇ ਇਸ ਮਾਮਲੇ ’ਚ ਇਕ ਵਿਦਿਆਰਥਣ ਹੈ, ਜੋ ਖਾਲਸਾ ਕਾਲਜ ’ਚ ਪੜ੍ਹਦੀ ਹੈ। ਦੱਸ ਦੇਈਏ ਕਿ ਬਰਾਮਦ ਹੋਈ 6 ਕਿਲੋ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ’ਚ ਕੀਮਤ 30 ਕਰੋੜ ਰੁਪਏ ਹੈ। 

ਪੜ੍ਹੋ ਇਹ ਵੀ ਖ਼ਬਰ: ਇਸ਼ਕ ’ਚ ਅੰਨ੍ਹੀ 3 ਬੱਚਿਆਂ ਦੀ ਮਾਂ ਨੇ ਚਾੜ੍ਹਿਆ ਚੰਨ, ਲਵ ਮੈਰਿਜ਼ ਕਰਵਾਉਣ ਵਾਲੇ ਸ਼ਖ਼ਸ ਨਾਲ ਹੋਈ ਫ਼ਰਾਰ


rajwinder kaur

Content Editor

Related News