ਇਤਿਹਾਸਕ ਗੁਰਦੁਆਰਾ ਸਾਹਿਬ ਬਾਬਾ ਦੀਪ ਸਿੰਘ ਦੇ ਬਾਹਰ ਫਾਇਰਿੰਗ
Thursday, Dec 26, 2019 - 01:40 PM (IST)

ਅੰਮ੍ਰਿਤਸਰ (ਸੁਮੀਤ ਖੰਨਾ) : ਬੀਤੀ ਰਾਤ ਅੰਮ੍ਰਿਤਸਰ 'ਚ ਇਤਿਹਾਸਕ ਗੁਰਦੁਆਰਾ ਸਾਹਿਬ ਬਾਬਾ ਦੀਪ ਸਿੰਘ ਦੇ ਬਾਹਰ ਸਥਿਤ ਇਕ ਦੁਕਾਨ 'ਤੇ ਕੁਝ ਨੌਜਵਾਨਾਂ ਵਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਭੀੜ-ਭਾੜ ਵਾਲੇ ਇਸ ਇਲਾਕੇ 'ਚ ਹੋਈ ਫਾਇਰਿੰਗ ਨਾਲ ਲੋਕਾਂ 'ਚ ਦਹਿਸ਼ਸਤ ਦਾ ਮਾਹੌਲ ਬਣਿਆ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨਦਾਰ ਪੂਰਨ ਸਿੰਘ ਨੇ ਦੱਸਿਆ ਕਿ ਵਾਰਦਾਤ ਸਮੇਂ ਉਹ ਦੁਕਾਨ 'ਚ ਹੀ ਮੌਜੂਦ ਸਨ ਤੇ ਇਥੇ ਕੁਝ ਨੌਜਵਾਨ ਆਏ ਤੇ ਉਨ੍ਹਾਂ ਨੇ ਅੰਨ੍ਹੇਵਾਹ ਫਾਇਰਿੰਗ ਕਰਨੀ ਸ਼ੁਰੂ ਦਿੱਤੀ। ਪੂਰਨ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਕਿਸੀ ਨਾਲ ਕੋਈ ਰੰਜਿਸ਼ ਨਹੀਂ ਹੈ। ਉਧਰ ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁਲਸ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਹੈ ਤੇ ਹਰ ਇੱਕ ਪੱਖ ਤੋਂ ਜਾਂਚ ਕਰਨ 'ਚ ਜੁੱਟ ਗਈ ਹੈ।