ਇਤਿਹਾਸਕ ਨਗਰ ਕੀਰਤਨ ਬਰੇਲੀ ਤੋਂ ਅਗਲੇ ਪੜਾਅ ਲਈ ਰਵਾਨਾ (ਤਸਵੀਰਾਂ)

Monday, Aug 19, 2019 - 02:17 PM (IST)

ਇਤਿਹਾਸਕ ਨਗਰ ਕੀਰਤਨ ਬਰੇਲੀ ਤੋਂ ਅਗਲੇ ਪੜਾਅ ਲਈ ਰਵਾਨਾ (ਤਸਵੀਰਾਂ)

ਅੰਮ੍ਰਿਤਸਰ (ਦੀਪਕ ਸ਼ਰਮਾ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਉੱਤਰ ਪ੍ਰਦੇਸ਼ ਦੇ ਸ਼ਹਿਰ ਬਰੇਲੀ 'ਚ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਤੋਂ ਪੰਥਕ ਜਾਹੋ-ਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ ਹੋ ਗਿਆ ਹੈ। ਇਥੇ ਆਰੰਭਤਾ ਤੋਂ ਪਹਿਲਾਂ ਭਾਈ ਫੂਲਾ ਸਿੰਘ ਨੇ ਅਰਦਾਸ ਕੀਤੀ। ਆਰੰਭਤਾ ਸਮੇਂ ਇਲਾਕੇ ਦੀਆਂ ਵੱਡੀ ਗਿਣਤੀ ਵਿਚ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਪੁੱਜੀਆਂ ਹੋਈਆਂ ਸਨ। ਇਸ ਮੌਕੇ ਉੱਤਰ ਪ੍ਰਦੇਸ਼ ਦੇ ਕੈਬਨਿਟ ਮੰਤਰੀ ਸ੍ਰੀ ਸੰਤੋਸ਼ ਗੰਗਵਾਰ ਨੇ ਵੀ ਹਾਜ਼ਰੀ ਭਰ ਕੇ ਸ਼ਰਧਾ ਪ੍ਰਗਟਾਈ। ਇਸ ਤੋਂ ਪਹਿਲਾਂ ਬੀਤੀ ਰਾਤ ਬਰੇਲੀ ਪਹੁੰਚਣ 'ਤੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਇਥੇ ਸੰਗਤ ਨੇ ਭਰਪੂਰ ਆਤਿਸ਼ਬਾਜ਼ੀ ਕੀਤੀ ਅਤੇ ਦੀਪਮਾਲਾ ਵੀ ਖਿੱਚ ਦਾ ਕੇਂਦਰ ਰਹੀ। PunjabKesariਦੇਰ ਰਾਤ ਤੱਕ ਸੰਗਤਾਂ ਸ਼ਰਧਾ ਨਾਲ ਨਗਰ ਕੀਰਤਨ ਦੀ ਉਡੀਕ ਕਰਦੀਆਂ ਰਹੀਆਂ। ਸੰਗਤ ਵਲੋਂ ਜਿਥੇ ਨਗਰ ਕੀਰਤਨ ਦੇ ਸਤਿਕਾਰ ਲਈ ਫੁੱਲਾਂ ਦੀ ਵਰਖਾ ਕੀਤੀ ਗਈ ਉਥੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਵੀ ਭੇਟ ਕੀਤੇ ਗਏ। ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਸੰਗਤ ਨੇ ਸਿਰੋਪਾਓ ਦੇ ਕੇ ਸਤਿਕਾਰ ਦਿੱਤਾ। ਨਗਰ ਕੀਰਤਨ ਨਾਲ ਚੱਲ ਰਹੀ ਗੁਰੂ ਸਾਹਿਬਾਨ ਦੀਆਂ ਪਾਵਨ ਨਿਸ਼ਾਨੀਆਂ ਵਾਲੀ ਬੱਸ 'ਚ ਸੁਸ਼ੋਭਿਤ ਇਤਿਹਾਸਕ ਸ਼ਸਤਰਾਂ ਬਸਤਰਾਂ 'ਤੇ ਪਾਵਨ ਨਿਸ਼ਾਨੀਆਂ ਦੇ ਦਰਸ਼ਨ ਕਰਨ ਲਈ ਵੀ ਸੰਗਤ ਨੇ ਵਿਸ਼ੇਸ਼ ਰੁਚੀ ਦਿਖਾਈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਅਤੇ ਨਗਰ ਕੀਰਤਨ ਦੇ ਕੋਆਰਡੀਨੇਟਰ ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਭਲਕੇ 20 ਅਗਸਤ ਨੂੰ ਨਗਰ ਕੀਰਤਨ ਉੱਤਰ ਪ੍ਰਦੇਸ਼ ਦੇ ਗੁਰਦੁਆਰਾ ਨਾਨਕਸਰ ਸਾਹਿਬ ਆਚੋਲੀਆ ਤੋਂ ਅਗਲੇ ਪੜਾਅ ਲਈ ਰਵਾਨਾ ਹੋਵੇਗਾ।
PunjabKesari
ਸ਼੍ਰੋਮਣੀ ਕਮੇਟੀ ਵਲੋਂ ਨਗਰ ਕੀਰਤਨ ਦੇ ਪ੍ਰਬੰਧਾਂ ਲਈ ਅਧਿਕਾਰੀ ਤੇ ਕਰਮਚਾਰੀ ਰਵਾਨਾ
ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਪ੍ਰਤੀ ਸੰਗਤ ਵਿਚ ਪਾਏ ਜਾ ਰਹੇ ਭਾਰੀ ਉਤਸ਼ਾਹ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਸ਼ਿਫਟਾਂ 'ਚ ਮੁਲਾਜ਼ਮਾਂ ਪਾਸੋਂ ਸੇਵਾਵਾਂ ਲਈਆਂ ਜਾ ਰਹੀਆਂ ਹਨ। ਇਸੇ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਬਲਵਿੰਦਰ ਸਿੰਘ ਜੌੜਾਸਿੰਘਾ ਤੇ ਹੋਰ ਅਧਿਕਾਰੀਆਂ ਨੇ ਨਗਰ ਕੀਰਤਨ ਨਾਲ ਸੇਵਾ ਨਿਭਾਉਣ ਲਈ ਮੀਤ ਸਕੱਤਰ ਹਰਜੀਤ ਸਿੰਘ ਲਾਲੂ ਘੁੰਮਣ ਦੀ ਅਗਵਾਈ 'ਚ ਮੁਲਾਜ਼ਮਾਂ ਦਾ 80 ਮੈਂਬਰੀ ਜਥਾ ਰਵਾਨਾ ਕੀਤਾ।PunjabKesari ਸ਼੍ਰੋਮਣੀ ਕਮੇਟੀ ਦਫਤਰ ਤੋਂ ਇਨ੍ਹਾਂ ਮੁਲਾਜ਼ਮਾਂ ਨੂੰ ਰਵਾਨਾ ਕਰਨ ਸਮੇਂ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਨਗਰ ਕੀਰਤਨ ਨਾਲ ਬਦਲਵੇਂ ਪ੍ਰਬੰਧਾਂ ਤਹਿਤ ਅਧਿਕਾਰੀ ਤੇ ਕਰਮਚਾਰੀ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਹਰ ਦੱਸ ਦਿਨ ਬਾਅਦ ਮੁਲਾਜ਼ਮਾਂ ਦੀ ਡਿਊਟੀ ਬਦਲੀ ਜਾ ਰਹੀ ਹੈ। ਇਸੇ ਤਹਿਤ ਅੱਜ 80 ਮੁਲਾਜ਼ਮ ਭੇਜੇ ਗਏ ਹਨ। 
 


author

Baljeet Kaur

Content Editor

Related News