ਪੁਲਸ ਹੱਥ ਲੱਗੀ ਵੱਡੀ ਸਫਲਤਾ, ਨਾਮੀ ਬਦਮਾਸ਼ ਸ਼ੇਰਾ ਸਾਥੀਆਂ ਸਮੇਤ ਗ੍ਰਿਫਤਾਰ
Saturday, Sep 14, 2019 - 05:42 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਨੇ ਨਾਮੀ ਬਦਮਾਸ਼ ਸ਼ੇਰਾ ਨੂੰ ਦੋ ਸਾਥੀਆਂ ਸਮੇਤ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀ ਨੇ ਦੱਸਿਆ ਕਿ ਕੋਟ ਖਾਲਸਾ ਇਲਾਕੇ 'ਚ ਨਾਕਾਬੰਦੀ ਦੌਰਾਨ ਉਕਤ ਤਿੰਨਾਂ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤੇ ਉਨ੍ਹਾਂ ਕੋਲੋਂ 32 ਬੋਰ 7 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਉਕਤ ਦੋਸ਼ੀਆਂ ਦੀ ਪਛਾਣ ਸ਼ੇਰਾ ਵਾਸੀ ਗੋਹਾਣਾ (ਹਰਿਆਣਾ), ਆਜ਼ਾਦ ਸਿੰਘ ਵਾਸੀ ਉਕਲਾਣਾ ਮੰਡੀ ਤੇ ਅਜੇ ਪੂਨੀਆ ਵਾਸੀ ਗਿਆਨਪੁਰ (ਹਰਿਆਣਾ) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਦੋਸ਼ੀਆਂ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਪੁਲਸ ਨੇ ਪੁੱਛਗਿੱਛ ਦੌਰਾਨ ਦੋਸ਼ੀਆਂ ਕੋਲੋਂ ਵੱਡੇ ਖੁਲਾਸੇ ਹੋਣ ਦੀ ਉਮੀਦ ਜਤਾਈ ਹੈ।