ਅੰਮ੍ਰਿਤਸਰ ''ਚ ਗੁੰਡਾਗਰਦੀ: ਸ਼ਰੇਆਮ ਨੌਜਵਾਨ ਦੀ ਕੀਤੀ ਕੁੱਟਮਾਰ, ਟੁੱਟੀ ਨੱਕ ਦੀ ਹੱਡੀ

Saturday, Aug 22, 2020 - 04:37 PM (IST)

ਅੰਮ੍ਰਿਤਸਰ ''ਚ ਗੁੰਡਾਗਰਦੀ: ਸ਼ਰੇਆਮ ਨੌਜਵਾਨ ਦੀ ਕੀਤੀ ਕੁੱਟਮਾਰ, ਟੁੱਟੀ ਨੱਕ ਦੀ ਹੱਡੀ

ਅੰਮ੍ਰਿਤਸਰ (ਗੁਰਪ੍ਰੀਤ) : ਰੰਜਿਸ਼ ਦੇ ਚੱਲਦਿਆਂ ਇਲਾਕਾ ਕੋਟ ਆਤਮਾਰਾਮ 'ਚ ਇਕ ਨੌਜਵਾਨ ਦੀ ਸ਼ਰੇਆਮ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਸਾਰੀ ਵਾਰਦਾਤ ਉਥੇ ਲੱਗੇ ਸੀ.ਸੀ.ਟੀ.ਵੀ ਕੈਮਰੇ 'ਚ ਵੀ ਕੈਦ ਹੋ ਗਈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਖ਼ਾਲਿਸਤਾਨ ਤੇ ਰਿਫਰੈਂਡਮ-2020 ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਦੀ ਵੀਡੀਓ ਵਾਇਰਲ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਨਵਦੀਪ ਸਿੰਘ ਨੇ ਦੱਸਿਆ ਕਿ ਉਹ ਰੋਜ਼ਾਨਾ ਕਸਰਤ ਕਰਨ ਲਈ ਜਿਮ ਜਾਂਦਾ ਹੈ। ਜਿਮ 'ਚ ਮਨੋਹਰ ਨਾਮ ਦਾ ਵਿਅਕਤੀ ਨਾਲ ਰੰਜਿਸ਼ ਰੱਖਦਾ ਹੈ। ਬੀਤੀ ਰਾਤ ਜਦੋਂ ਉਹ ਖਾਣਾ ਖਾ ਕੇ ਘੁੰਮਣ ਲਈ ਨਿਕਲਿਆ ਤਾਂ ਮਨੋਹਰ ਨੇ ਆਪਣੇ ਕੁਝ ਸਾਥੀਆਂ ਸਮੇਤ ਮੇਰੀ ਬੇਰਹਿਮੀ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਉਸ ਦੀ ਨੱਕ ਦੀ ਹੱਡੀ ਟੁੱਟ ਗਈ। ਉਸ ਨੇ ਦੱਸਿਆ ਕਿ ਉਹ ਇਸ ਦੀ ਸ਼ਿਕਾਇਤ ਪੁਲਸ ਨੂੰ ਵੀ ਕਰ ਚੁੱਕਾ ਹੈ ਪਰ ਅਜੇ ਤੱਕ ਦੋਸ਼ੀ 'ਤੇ ਕੋਈ ਕਾਰਵਾਈ ਨਹੀਂ ਕੀਤੀ ਗਈ ਕਿਉਂਕਿ ਉਸ ਦੇ ਸਿਆਸੀ ਵਿਅਕਤੀਆਂ ਨਾਲ ਸਬੰਧ ਹਨ। ਉਸ ਨੇ ਪੁਲਸ ਨੂੰ ਗੁਹਾਰ ਲਗਾਈ ਕਿ ਜਲਦ ਤੋਂ ਜਲਦ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਦੂਜੇ ਪਾਸੇ ਜਦੋਂ ਇਸ ਸਬੰਧੀ ਜਾਂਚ ਅਧਿਕਾਰੀ ਬੂਟਾ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਦੀ ਡਾਕਟਰੀ ਜਾਂਚ ਕਰਵਾਈ ਜਾ ਰਹੀ ਹੈ ਤੇ ਜਦੋਂ ਰਿਪੋਰਟ ਆਵੇਗੀ ਤਾਂ ਉਸ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਕੁੱਤੇ ਨੂੰ ਕੁਚਲਣ ਵਾਲੇ ਦੇ ਘਰ ਮਾਰਿਆ ਛਾਪਾ, ਮੌਕੇ ਦੇ ਹਾਲਾਤ ਵੇਖ ਉੱਡੇ ਹੋਸ਼ (ਤਸਵੀਰਾਂ)


author

Baljeet Kaur

Content Editor

Related News