ਪੰਜਾਬ ਪੁਲਸ ਦੀ ਵੱਡੀ ਲਾਪਰਵਾਹੀ, ਅੰਮ੍ਰਿਤਸਰ ਦੇ ਹਸਪਤਾਲ ’ਚੋਂ ਮੁਲਾਜ਼ਮਾਂ ਨੂੰ ਚਕਮਾ ਦੇ ਫ਼ਰਾਰ ਹੋਇਆ ਨਸ਼ਾ ਤਸਕਰ
Sunday, Aug 07, 2022 - 04:28 PM (IST)
ਅੰਮ੍ਰਿਤਸਰ (ਅਨਿਲ, ਅਰੁਣ) : ਅੰਮ੍ਰਿਤਸਰ ਜ਼ਿਲ੍ਹੇ ’ਚ ਉਸ ਸਮੇਂ ਹਫੜਾ-ਦਫ਼ੜੀ ਮੱਚ ਗਈ, ਜਦੋਂ ਇਲਾਜ ਲਈ ਹਸਪਤਾਲ ਲਿਆਂਦਾ ਇਕ ਕੈਦੀ ਪੁਲਸ ਨੂੰ ਚਕਮਾ ਦੇ ਕੇ ਫ਼ਰਾਰ ਹੋਣ ’ਚ ਸਫ਼ਲ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਕੈਦੀ ਦੇ ਪ੍ਰਤੀ ਲਾਪਰਵਾਹੀ ਵਰਤਣ ਦੇ ਦੋਸ਼ 'ਚ 3 ਏ.ਐੱਸ.ਆਈਜ਼ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਕੈਦੀ ਦੇ ਫ਼ਰਾਰ ਹੋਣ ਤੋਂ ਬਾਅਦ ਤਿੰਨੋਂ ਏ.ਐੱਸ.ਆਈ ਵੀ ਮੌਕੇ ਤੋਂ ਫ਼ਰਾਰ ਹੋ ਗਏ ਹਨ।
ਪੜ੍ਹੋ ਇਹ ਵੀ ਖ਼ਬਰ: ਖਾਲੜਾ ਵਿਖੇ ਸਾਬਕਾ ਸਰਪੰਚ ਦੇ ਮੁੰਡੇ ਦੀ ਕਰਤੂਤ ਤੋਂ ਖ਼ਫ਼ਾ 2 ਬੱਚਿਆਂ ਦੀ ਮਾਂ ਨੇ ਗਲ ਲਾਈ ਮੌਤ
ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਤਰਨਤਾਰਨ ਪੁਲਸ ਲਾਈਨ ਦੇ ਅਫ਼ਸਰ ਐੱਸ.ਆਈ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਸੁਖਦੀਪ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿਦੀ ਖਾਲਸਾ ਜਲੰਧਰ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੀ ਐਮਰਜੈਂਸੀ ਵਾਰਡ ਵਿੱਚ ਜਾਂਚ ਲਈ ਦਾਖਲ ਕਰਵਾਇਆ ਗਿਆ ਸੀ। ਮੁਲਜ਼ਮ ਦੇ ਨਾਲ ਗਾਰਡ ਦੀ ਡਿਊਟੀ ਲਈ ਏ.ਐੱਸ. ਆਈ. ਜਗਜੀਤ ਸਿੰਘ ਨੰਬਰ 956/ਤਰਨਤਾਰਨ, ਏ.ਐੱਸ.ਆਈ. ਅਵਤਾਰ ਸਿੰਘ ਨੰਬਰ 320/ਤਰਨਤਾਰਨ, ਸਿਪਾਹੀ ਪਰਵਿੰਦਰ ਸਿੰਘ ਨੰਬਰ 861/ਤਰਨਤਾਰਨ ਨੂੰ ਤਾਇਨਾਤ ਕੀਤਾ ਗਿਆ ਸੀ। ਬੀਤੀ ਰਾਤ ਮੁਲਜ਼ਮ ਸੁਖਦੀਪ ਸਿੰਘ ਗਾਰਦ ਨੂੰ ਚਕਮਾ ਦੇ ਕੇ ਦੌੜਨ ਵਿਚ ਕਾਮਯਾਬ ਹੋ ਗਿਆ।
ਪੜ੍ਹੋ ਇਹ ਵੀ ਖ਼ਬਰ: ਤਮਗਾ ਜਿੱਤਣ ਵਾਲੇ ਅੰਮ੍ਰਿਤਸਰ ਦੇ ਲਵਪ੍ਰੀਤ ਦੇ ਘਰ ਵਿਆਹ ਵਰਗਾ ਮਾਹੌਲ, ਢੋਲ ਦੀ ਥਾਪ ’ਤੇ ਪਏ ਭੰਗੜੇ (ਤਸਵੀਰਾਂ)
ਥਾਣਾ ਮਜੀਠਾ ਰੋਡ ਮੁਖੀ ਇੰਸਪੈਕਟਰ ਹਰਿੰਦਰ ਸਿੰਘ ਨੇ ਦੱਸਿਆ ਕਿ ਫ਼ਰਾਰ ਹੋਏ ਮੁਲਜ਼ਮ ਸਮੇਤ ਉਸ ਦੇ ਦੋ ਹੋਰ ਸਾਥੀ ਅੰਡਰ ਟਰਾਇਲ ਕੈਦੀਆਂ ਨੂੰ ਮੈਡੀਕਲ ਜਾਂਚ ਲਈ ਗੁਰੂ ਨਾਨਕ ਦੇਵ ਹਸਪਤਾਲ ਲਿਆਂਦਾ ਗਿਆ ਸੀ, ਜਿਨ੍ਹਾਂ ਨੂੰ ਵਾਪਸ ਤਰਨਤਾਰਨ ਜੇਲ੍ਹ ਭੇਜ ਦਿੱਤਾ ਗਿਆ ਹੈ। ਫ਼ਰਾਰ ਮੁਲਜ਼ਮ ਦੀ ਭਾਲ ਕਰਨ ਲਈ ਪੁਲਸ ਦੀਆਂ ਵੱਖ-ਵੱਖ ਟੀਮਾਂ ਰਵਾਨਾ ਕਰ ਦਿੱਤੀਆਂ ਗਈਆਂ ਹਨ।
ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ’ਚ ਸ਼ਰਮਸਾਰ ਹੋਈ ਮਾਂ ਦੀ ਮਮਤਾ, ਕੂੜੇ ਦੇ ਢੇਰ ’ਚੋਂ ਮਿਲੀ ਨਵ-ਜਨਮੀ ਬੱਚੀ ਦੀ ਲਾਸ਼