ਅੰਮ੍ਰਿਤਸਰ ਦੇ ਹਸਪਤਾਲ ਦਾ ਸ਼ਰਮਨਾਕ ਕਾਰਾ: ਸਾਹ ਲਈ ਤੜਫ ਰਹੀ ਸੀ ਜਨਾਨੀ, ਲਾਇਆ ਖਾਲੀ ਸਿਲੰਡਰ, ਹੋਈ ਮੌਤ

Friday, May 21, 2021 - 07:10 PM (IST)

ਅੰਮ੍ਰਿਤਸਰ (ਸੁਮਿਤ) - ਪੰਜਾਬ 'ਚ ਹਰ ਰੋਜ਼ ਕੋਰੋਨਾ ਦੇ ਰਿਕਾਰਡ ਤੋੜ ਮਾਮਲੇ ਸਾਹਮਣੇ ਆ ਰਹੇ ਹਨ। ਇਨ੍ਹਾਂ ਮਾਮਲਿਆਂ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਕੋਰੋਨਾ ਦੇ ਮਰੀਜ਼ਾਂ ਨੂੰ ਨਾ ਬੈੱਡ ਮਿਲ ਰਹੇ ਹਨ ਅਤੇ ਨਾ ਹੀ ਆਕਸੀਜਨ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਰਹੀ ਹੈ। ਅਜਿਹਾ ਹੀ ਇਕ ਹੋਰ ਮਾਮਲਾ ਅੰਮ੍ਰਿਤਸਰ ਜ਼ਿਲ੍ਹੇ ’ਚ ਉਸ ਸਮੇਂ ਦੇਖਣ ਨੂੰ ਮਿਲਿਆ, ਜਦੋਂ ਆਕਸੀਜਨ ਦੀ ਘਾਟ ਕਾਰਨ ਇਕ ਮਰੀਜ਼ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਕ ਨਿਜੀ ਹਸਪਤਾਲ ’ਤੇ ਕਈ ਤਰ੍ਹਾਂ ਦੇ ਗੰਭੀਰ ਦੋਸ਼ ਲਗਾਏ ਹਨ।

ਪੜ੍ਹੋ ਇਹ ਵੀ ਖਬਰ - ਫੌਜੀ ਪ੍ਰੇਮੀ ਨੇ ਵਿਆਹ ਤੋਂ ਕੀਤਾ ਇਨਕਾਰ, ਕੁੜੀ ਨੇ ਖ਼ੌਫ਼ਨਾਕ ਕਦਮ ਚੁੱਕ ਸੁਸਾਇਡ ਨੋਟ ’ਚ ਦੱਸਿਆ ਅਸਲ ਸੱਚ

ਮਾਮਲਾ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਦੇ ਨਾਲ ਜੁੜੇ ਇਕ ਨਿਜੀ ਹਸਪਤਾਲ ਦਾ ਹੈ, ਜਿਥੇ ਆਕਸੀਜਨ ਨਾ ਮਿਲਣ ’ਤੇ ਇਕ ਜਨਾਨੀ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਦੇ ਲੋਕਾਂ ਨੇ ਹੰਗਾਮਾ ਕਰਦੇ ਹੋਏ ਕਿਹਾ ਕਿ ਇਸ ਹਸਪਤਾਲ ਕੋਲ ਆਕਸੀਜਨ ਨਹੀਂ ਸੀ, ਜਿਸ ਦੇ ਬਾਵਜੂਦ ਇਨ੍ਹਾਂ ਨੇ ਮਰੀਜ਼ ਨੂੰ ਖਾਲੀ ਸਿਲੰਡਰ ਲਗਾ ਦਿੱਤਾ, ਜਿਸ ਨਾਲ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਮਰੀਜ਼ ਦੀ ਮੌਤ ਹਸਪਤਾਲ ਵਾਲਿਆਂ ਦੀ ਲਾਪਰਵਾਹੀ ਕਾਰਨ ਹੋਈ ਹੈ।

ਪੜ੍ਹੋ ਇਹ ਵੀ ਖਬਰ - ਪੰਜਾਬ ਦੇ ਇਸ ਜ਼ਿਲ੍ਹੇ ’ਚ ਵੀ ਬਲੈਕ ਫ਼ੰਗਸ ਨੇ ਦਿੱਤੀ ਦਸਤਕ, ਸਾਹਮਣੇ ਆਏ 2 ਸ਼ੱਕੀ ਮਰੀਜ਼


rajwinder kaur

Content Editor

Related News