ਅੰਮ੍ਰਿਤਸਰ : ਹੋਟਲ ਦੇ ਕਮਰੇ ’ਚ ਰੁਕੇ ਨੌਜਵਾਨ ਨੇ ਖ਼ੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼
Tuesday, Dec 14, 2021 - 10:22 AM (IST)
ਅੰਮ੍ਰਿਤਸਰ (ਸੰਜੀਵ) - ਅੰਮ੍ਰਿਤਸਰ ਜ਼ਿਲ੍ਹੇ ਦੇ ਇਕ ਹੋਟਲ ਦੇ ਕਮਰੇ ’ਚ ਰੁਕੇ ਸਾਜਨ ਵਾਸੀ ਸ਼ਹੀਦ ਊਧਮ ਸਿੰਘ ਨਗਰ ਵਲੋਂ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਬੀ-ਡਵੀਜ਼ਨ ਦੀ ਪੁਲਸ ਮੌਕੇ ’ਤੇ ਪਹੁੰਚ ਗਈ, ਜਿਨ੍ਹਾਂ ਨੇ ਜ਼ਖ਼ਮੀ ਹਾਲਤ ’ਚ ਸਾਜਨ ਨੂੰ ਇਲਾਜ ਲਈ ਹਸਪਤਾਲ ’ਚ ਭਰਤੀ ਕਰਵਾਇਆ। ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਘਟਨਾ ਸਥਾਨ ਤੋਂ 38 ਬੋਰ ਦੀ ਇਕ ਪਿਸਤੌਲ, 2 ਮੈਗਜੀਨ, 4 ਜ਼ਿੰਦਾ ਕਾਰਤੂਸ ਅਤੇ 1 ਖਾਲੀ ਖੋਲ ਬਰਾਮਦ ਕਰ ਲਿਆ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ
ਫਿਲਹਾਲ ਪੁਲਸ ਨੇ ਸਾਜਨ ਖਿਲਾਫ਼ ਆਰਮਜ਼ ਐਕਟ ਅਧੀਨ ਕੇਸ ਦਰਜ ਕਰਕੇ ਇਸ ਮਾਮਲੇ ਦੀ ਹੋਰ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ, ਜਦੋਂਕਿ ਇਸ ਮਾਮਲੇ ਦਾ ਖੁਲਾਸਾ ਸਾਜਨ ਦੇ ਹੋਸ਼ ਆਉਣ ਤੋਂ ਬਾਅਦ ਹੀ ਹੋ ਸਕਦਾ ਹੈ। ਦੂਜੇ ਪਾਸੇ ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਲਖਵਿੰਦਰ ਸਿੰਘ ਦਾ ਕਹਿਣਾ ਹੈ ਕਿ ਫਿਲਹਾਲ ਪੁਲਸ ਨੇ ਘਟਨਾ ਵਾਲੀ ਥਾਂ ਤੋਂ ਰਿਵਾਲਵਰ ਅਤੇ ਗੋਲੀਆਂ ਬਰਾਮਦ ਕਰ ਲਈਆਂ ਹਨ, ਜਦੋਂਕਿ ਜ਼ਖ਼ਮੀ ਹੋਏ ਸਾਜਨ ਦੇ ਹੋਸ਼ ਦੇ ਆਉਣ ਦੇ ਬਾਅਦ ਹੀ ਪਤਾ ਚੱਲ ਸਕੇਗਾ ਕਿ ਕਿਸ ਕਾਰਨ ਉਸ ਨੇ ਖ਼ੁਦ ਨੂੰ ਗੋਲੀ ਮਾਰੀ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਦੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਲੁਧਿਆਣਾ ਦੇ 3 ਕਾਰੋਬਾਰੀ ਅਤੇ 1 ਕੁੜੀ ਗ੍ਰਿਫ਼ਤਾਰ