ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁੱਖੀ ਪਤੀ ਨੇ ਕੀਤੀ ਖੁਦਕੁਸ਼ੀ

Sunday, Jun 10, 2018 - 02:34 PM (IST)

ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁੱਖੀ ਪਤੀ ਨੇ ਕੀਤੀ ਖੁਦਕੁਸ਼ੀ

ਅੰਮ੍ਰਿਤਸਰ (ਸੰਜੀਵ) : ਪਤਨੀ ਦੇ ਨਾਜਾਇਜ਼ ਸਬੰਧੀ ਤੋਂ ਦੁਖੀ ਪਤੀ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਥਾਣਾ ਅਜਨਾਲਾ ਦੀ ਪੁਲਸ ਨੇ ਮ੍ਰਿਤਕ ਦੀ ਪਤਨੀ ਸੋਨੀਆ ਵਾਸੀ ਸੋਹੀਆਂ ਕਲਾਂ ਤੇ ਉਸ ਦੇ ਪ੍ਰੇਮੀ ਵਿਰੁੱਧ ਮਰਨ ਲਈ ਮਜ਼ਬੂਰ ਕੀਤੇ ਜਾਣ ਦਾ ਕੇਸ ਦਰਜ ਕੀਤਾ ਹੈ।
ਇਸ ਸਬੰਧੀ ਸਤਨਾਮ ਸਿੰਘ ਨੇ ਦੱਸਿਆ ਕਿ ਉਸ ਦੇ ਛੋਟੇ ਭਰਾ ਸੁਖਦੇਵ ਸਿੰਘ ਦਾ ਵਿਆਹ 8 ਸਾਲ ਪਹਿਲਾਂ ਸੋਨੀਆ ਨਾਲ ਹੋਈਆ ਸੀ। ਵਿਆਹ ਉਪਰੰਤ ਉਨ੍ਹਾਂ ਦੇ ਘਰ ਇਕ ਬੇਟੇ ਨੇ ਵੀ ਜਨਮ ਲਿਆ। ਉਸ ਨੇ ਦੱਸਿਆ ਕਿ ਉਸ ਦੀ ਭਰਜਾਈ ਸੋਨੀਆ ਦੇ ਇਕ ਵਿਅਕਤੀ ਨਾਲ ਨਾਜਾਇਜ਼ ਸਬੰਧ ਸਨ, ਜਿਸ ਕਾਰਨ ਉਸ ਦਾ ਭਰਾ ਅਕਸਰ ਪ੍ਰੇਸ਼ਾਨ ਰਹਿੰਦਾ ਸੀ , ਜਿਸ ਕਾਰਨ ਉਨ੍ਹਾਂ 'ਚ ਲੜਾਈ-ਝਗੜਾ ਰਹਿੰਦਾ ਸੀ। ਇਸੇ ਤਣਾਅ ਕਾਰਨ ਬੀਤੇ ਦਿਨ ਉਸ ਦੇ ਭਰਾ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਘਟਨਾ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟ ਲਈ ਭੇਜ ਦਿੱਤਾ ਹੈ ਤੇ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ।  


Related News