ਬੱਚਾ ਨਾ ਹੋਣ ਤੋਂ ਪਰੇਸ਼ਾਨ ਆਈਲੈਟਸ ਟੀਚਰ ਨੇ ਚੁੱਕਿਆ ਖੌਫਨਾਕ ਕਦਮ

Wednesday, Mar 18, 2020 - 11:18 AM (IST)

ਬੱਚਾ ਨਾ ਹੋਣ ਤੋਂ ਪਰੇਸ਼ਾਨ ਆਈਲੈਟਸ ਟੀਚਰ ਨੇ ਚੁੱਕਿਆ ਖੌਫਨਾਕ ਕਦਮ

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ 'ਚ ਬੱਚਾ ਨਾ ਹੋਣ ਤੋਂ ਦੁੱਖੀ ਇਕ ਆਈਲੈਟਸ ਟੀਚਰ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ :  ਨੌਜਵਾਨਾਂ ਨੇ ਘਰ 'ਚ ਦਾਖਲ ਹੋ ਕੇ ਅੰਨ੍ਹੇਵਾਹ ਪਰਿਵਾਰ ਨੂੰ ਗੋਲੀਆਂ ਨਾਲ ਭੁੰਨ੍ਹਿਆ

ਇਸ ਸਬੰਧੀ ਜਾਣਕਾਰੀ ਦਿੰਦਿਆ ਪੁਲਸ ਅਧਿਕਾਰੀ ਨੇ ਦੱਸਿਆ ਕਿ ਹਰਪ੍ਰੀਤ ਦਾ ਵਿਆਹ 2 ਸਾਲ ਪਹਿਲਾਂ ਹੋਇਆ ਤੇ ਉਹ ਆਈਲੈਟਸ ਦੀ ਟੀਚਰ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਮੁਤਾਬਕ ਉਕਤ ਔਰਤ ਬੱਚਾ ਨਾ ਹੋਣ ਕਾਰਨ ਕਾਫੀ ਪਰੇਸ਼ਾਨ ਰਹਿੰਦੀ ਸੀ। ਇਸੇ ਪਰੇਸ਼ਾਨੀ ਦੇ ਚੱਲਦਿਆ ਅੱਜ ਉਸ ਨੇ ਘਰ 'ਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ।


author

Baljeet Kaur

Content Editor

Related News