ਪੈਸੇ ਕਮਾਉਣ ਲਈ ਨਹੀਂ ਹੁੰਦੀਆਂ ਧਾਰਮਿਕ ਯਾਤਰਾਵਾਂ : ਮਲਿਕ
Friday, Nov 01, 2019 - 04:12 PM (IST)
ਅੰਮ੍ਰਿਤਸਰ (ਸੁਮਿਤ ਖੰਨਾ) : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕੋਰੀਡੋਰ ਦੇ ਉਦਘਾਟਨ ਵਾਲੇ ਦਿਨ ਅਤੇ ਗੁਰਪੁਰਬ ਵਾਲੇ ਦਿਨ ਯਾਨੀ ਦੋ ਦਿਨ ਲਈ ਕਰਤਾਰਪੁਰ ਕੋਰੀਡੋਰ ਰਾਹੀਂ ਜਾਣ ਵਾਲਿਆਂ ਲਈ 20 ਡਾਲਰ ਦੀ ਫੀਸ ਮੁਆਫ ਕਰਨ ਦਾ ਐਲਾਨ ਕੀਤਾ ਹੈ। ਇਸ 'ਤੇ ਬੋਲਦਿਆਂ ਭਾਜਪਾ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਇਸ ਫੀਸ ਨੂੰ ਪੱਕੇ ਤੌਰ 'ਤੇ ਮੁਆਫ ਕੀਤਾ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਇਹ ਧਾਰਮਿਕ ਯਾਤਰਾਵਾਂ ਕਮਾਈ ਲਈ ਨਹੀਂ ਹੁੰਦੀਆਂ
ਸ਼ਵੇਤ ਮਲਿਕ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਦੀ ਸੋਗ ਸਭਾ 'ਚ ਆਏ ਸਨ। ਇਸ ਮੌਕੇ ਉਨ੍ਹਾਂ ਕਮਲ ਸ਼ਰਮਾ ਨੂੰ ਯਾਦ ਕਰਦੇ ਹੋਏ ਸ਼ਰਧਾ ਦੇ ਫੁੱਲ ਭੇਟ ਕੀਤੇ ਤੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕੀਤੀ।
