ਅੰਮ੍ਰਿਤਸਰ : ਦਿਨ ਦਿਹਾੜੇ ਪੰਜਾਬ ਨੈਸ਼ਨਲ ਬੈਂਕ ''ਚ ਵਾਪਰੀ ਲੁੱਟ ਦੀ ਵਾਰਦਾਤ
Thursday, Jul 13, 2017 - 04:49 PM (IST)

ਅੰਮ੍ਰਿਤਸਰ - ਇੱਥੋ ਦੇ ਲੋਹਰਕਾ ਰੋਡ 'ਤੇ ਸਥਿਤ ਪੰਜਾਬ ਨੈਸ਼ਨਲ ਬੈਂਕ ਦੀ ਮਹਿਲਾ ਬੈਂਕ ਬ੍ਰਾਂਚ 'ਚੋਂ 66400 ਰੁਪਏ ਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਬੈਂਕ ਕਰਮਚਾਰੀਆਂ ਨੂੰ ਬੰਧਕ ਬਣਾ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਉਸ ਸਮੇਂ ਬੈਂਕ 'ਚ ਕੋਈ ਵੀ ਸੁਰੱਖਿਆ ਕਰਮਚਾਰੀ ਮੌਜੂਦ ਨਹੀਂ ਸੀ।