ਅੰਮ੍ਰਿਤਸਰ : ਆਰਥਿਕ ਪਰੇਸ਼ਾਨੀ ਕਾਰਨ ਵਿਅਕਤੀ ਨੇ ਲਿਆ ਫਾਹਾ

09/13/2018 11:31:18 AM

ਅੰਮ੍ਰਿਤਸਰ (ਅਵਦੇਸ਼) : ਬਟਾਲਾ ਰੋਡ 'ਤੇ ਸਥਿਤ ਇਲਾਕਾ ਮੁਸਤਫਾਬਾਦ ਦੇ ਇਕ ਘਰ 'ਚ ਵਿਅਕਤੀ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਮੰਗਲ ਸਿੰਘ ਦੇ ਰੂਪ 'ਚ ਹੋਈ ਹੈ, ਜੋ ਡੀ.ਜੇ. ਵਾਲਿਆਂ ਕੋਲ ਕੰਮ ਕਰਦਾ ਸੀ। ਉਹ ਘਰ ਦੀ ਆਰਥਿਕ ਹਾਲਤ ਖਰਾਬ ਹੋਣ ਕਾਰਨ ਕਾਫੀ ਪਰੇਸ਼ਾਨ ਰਹਿੰਦਾ ਸੀ, ਇਸੇ ਪਰੇਸ਼ਾਨੀ ਦੇ ਚੱਲਦਿਆਂ ਅੱਜ ਉਸ ਨੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪੁੱਜੇ ਪੁਲਸ ਚੌਕੀ ਵਿਜੈ ਨਗਰ ਦੇ ਇੰਚਾਰਜ ਏ.ਐੱਸ.ਆਈ. ਅਸ਼ਵਨੀ ਕੁਮਾਰ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News