ਬੀਮਾ ਕੰਪਨੀ ਦੇ ਦਫਤਰ ਨੂੰ ਲੱਗੀ ਭਿਆਨਕ ਅੱਗ
Saturday, Jun 08, 2019 - 02:15 PM (IST)

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਅੰਮ੍ਰਿਤਸਰ ਦੇ ਲਿੰਕ ਰੋਡ ਇਕ ਬੀਮਾ ਕੰਪਨੀ ਦੇ ਦਫਤਰ 'ਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਸਾਰਾ ਸਾਮਾਨ ਸੜ ਕੇ ਸਵਾਹ ਹੋ ਗਿਆ। ਇਸ ਦੌਰਾਨ ਜਦੋਂ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਤਾਂ ਉਹ ਮੌਕੇ 'ਤੇ ਨਹੀਂ ਪਹੁੰਚੇ, ਜਿਸ ਤੋਂ ਬਾਅਦ ਨੇੜੇ ਦੇ ਹਸਪਤਾਲ 'ਚ ਕੰਮ ਕਰਨ ਵਾਲੇ ਸੁਰੱਖਿਆ ਕਰਮੀਆਂ ਨੇ ਆਪਣੀ ਜਾਨ 'ਤੇ ਖੇਡ ਕੇ ਅੱਗ 'ਤੇ ਕਾਬੂ ਪਾਇਆ। ਇਸ ਸਬੰਧੀ ਜਦੋਂ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਸਾਡੇ ਕੋਲ ਮੁਲਾਜ਼ਮਾਂ ਦੀ ਘਾਟ ਹੈ ਤੇ ਦਿਨ ਸਮੇਂ ਟ੍ਰੈਫਿਕ ਵੀ ਬਹੁਤ ਹੁੰਦਾ ਹੈ, ਜਿਸ ਕਰਕੇ ਉਨ੍ਹਾਂ ਨੂੰ ਘਟਨਾ ਵਾਲੀ ਸਥਾਨ 'ਤੇ ਪਹੁੰਚਣ 'ਚ ਸਮਾਂ ਲੱਗ ਗਿਆ।