ਕੌਮਾਂਤਰੀ ਨਗਰ ਕੀਰਤਨ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

Wednesday, Oct 16, 2019 - 05:25 PM (IST)

ਕੌਮਾਂਤਰੀ ਨਗਰ ਕੀਰਤਨ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ (ਦੀਪਕ ਸ਼ਰਮਾ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਪਿੰਡ ਬਾਦਲ ਲਈ ਰਵਾਨਾ ਹੋਇਆ। ਇਸ ਮੌਕੇ ਨਗਰ ਕੀਰਤਨ 'ਚ ਸੰਗਤਾਂ ਦੇ ਉਮੜੇ ਸੈਲਾਬ ਨੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਖਾਲਸਾਈ ਜੈਕਾਰਿਆਂ ਦੀ ਗੂੰਜ 'ਚ ਭਰਵਾਂ ਸਵਾਗਤ ਕੀਤਾ। ਨਗਰ ਕੀਰਤਨ ਦੌਰਾਨ ਸੰਗਤਾਂ ਪਾਲਕੀ ਸਾਹਿਬ ਦੇ ਨਾਲ ਚੱਲਦੀਆਂ ਹੋਈਆਂ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਰਹੀਆ ਸਨ।

ਨਗਰ ਕੀਰਤਨ ਦੌਰਾਨ ਸੰਗਤਾਂ ਨੇ ਗੁਰੂ ਸਾਹਿਬ ਦੇ ਸ਼ਸਤਰਾਂ ਦੇ ਦਰਸ਼ਨ ਵੀ ਕੀਤੇ ਅਤੇ ਪਾਲਕੀ 'ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ। ਰਵਾਨਗੀ ਮੌਕੇ ਸਥਾਨਕ ਸੰਗਤਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸੇ ਦੌਰਾਨ ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਭੇਟ ਕਰਕੇ ਸ਼ਰਧਾ ਪ੍ਰਗਟਾਈ। ਇਸ ਦੌਰਾਨ ਨਗਰ ਕੀਰਤਨ ਦਾ ਸ੍ਰੀ ਮੁਕਤਸਰ ਸਾਹਿਬ ਤੋਂ ਅੱਗੇ ਰੁਪਾਣਾ, ਚੱਕ ਦੂਹੇਵਾਲਾ, ਮਹਿਰਾਜ, ਭੂੰਦੜ, ਕਰਨੀਵਾਲਾ, ਔਲਖ, ਈਸਾ ਖੇੜਾ, ਮਲੋਟ, ਦਾਨੇਵਾਲਾ ਚੌਂਕ, ਰਥੜੀਆ, ਅਬੁਲ ਖੁਰਾਣਾ, ਸਾਹੂਆਣਾ, ਲੰਬੀ, ਖਿਓ ਵਾਲੀ, ਕਾਲਾ ਝਰਾਣੀ ਆਦਿ ਮੌਜੂਦ ਸਨ।


author

Baljeet Kaur

Content Editor

Related News