ਜੱਗੂ ਭਗਵਾਨਪੁਰੀਆ ਗਰੁੱਪ ਨੇ ਵਕੀਲ ਨੂੰ ਦਿੱਤੀ ਧਮਕੀ
Monday, Feb 17, 2020 - 05:21 PM (IST)

ਅੰਮ੍ਰਿਤਸਰ (ਸੁਮੀਤ ਖੰਨਾ) : ਗੈਂਗਸਟਰ ਜੱਗੂ ਭਗਵਾਨਪੁਰੀਆ ਗਰੁੱਪ ਵਲੋਂ ਅੰਮ੍ਰਿਤਸਰ ਦੇ ਇਕ ਵਕੀਲ ਨੂੰ ਫੋਨ 'ਤੇ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਵਕੀਲ ਦਾ ਦੋਸ਼ ਹੈ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਗਰੁੱਪ ਨੇ ਉਸ ਕੋਲੋਂ ਪੰਜ ਲੱਖ ਦੀ ਫਿਰੌਤੀ ਮੰਗ ਕੀਤੀ ਹੈ। ਫੋਨ ਆਉਣ ਤੋਂ ਬਾਅਦ ਵਕੀਲ ਨੇ ਪੁਲਸ ਨੂੰ ਇਸਦੀ ਸੂਚਨਾ ਦਿੱਤੀ। ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਲਿਆ ਹੈ ਤੇ ਕਾਲ ਡਿਟੇਲ ਕੱਢਵਾ ਕੇ ਅਗਲੇਰੀ ਕਾਰਵਾਈ ਕਰਨ ਦੀ ਗੱਲ ਆਖ ਰਹੀ ਹੈ। ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਐੱਸ.ਐੱਚ.ਓ. ਰਣਜੀਤ ਸਿੰਘ ਨੇ ਦੱਸਿਆ ਕਿ ਵਕੀਲ ਨੂੰ ਫੋਨ ਕਰਨ ਵਾਲੇ ਨੇ ਆਪਣਾ ਨਾਮ ਗੋਪੀ ਦੱਸਿਆ ਹੈ ਜੋ ਖੁਦ ਨੂੰ ਜੱਗੂ ਭਗਵਾਨਪੁਰੀਆ ਗੈਂਗ ਨਾਲ ਸੰਬੰਧਿਤ ਦੱਸ ਰਿਹਾ ਹੈ। ਇਹੀ ਨਹੀਂ ਵਕੀਲ ਤੋਂ ਪੰਜ ਲੱਖ ਰੁਪਏ ਦੀ ਫਿਰੌਤੀ ਮੰਗੀ ਹੈ ਤੇ ਨਾ ਦੇਣ ਦੀ ਸੂਰਤ 'ਤੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ।