ਜਲਿਆਂਵਾਲਾ ਬਾਗ ਖੂਨੀ ਸਾਕੇ ਦੇ ਸ਼ਹੀਦਾਂ ਨੂੰ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

Saturday, Apr 13, 2019 - 10:11 AM (IST)

ਜਲਿਆਂਵਾਲਾ ਬਾਗ ਖੂਨੀ ਸਾਕੇ ਦੇ ਸ਼ਹੀਦਾਂ ਨੂੰ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਅੰਮ੍ਰਿਤਸਰ : ਜਲਿਆਂਵਾਲਾ ਬਾਗ ਖੂਨੀ ਸਾਕੇ ਦੇ 100 ਸਾਲਾ ਮੌਕੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਜੱਲਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ। ਇਸ ਮੌਕੇ ਉਨ੍ਹਾਂ ਵਲੋਂ ਸ਼ਹੀਦ ਸਮਾਰਕ ਉਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ, ਪੰਜਾਬ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਹੋਰ ਪੰਜਾਬ ਦੇ ਮੰਤਰੀ ਅਤੇ ਕਾਂਗਰਸ ਆਗੂ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। 

ਜ਼ਿਕਰਯੋਗ ਹੈ ਕਿ ਜੱਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਬੀਤੀ ਸ਼ਾਮ ਨੂੰ ਵਿਸ਼ੇਸ਼ ਕੈਂਡਲ ਮਾਰਚ ਵੀ ਕੱਢਿਆ ਗਿਆ।


author

Baljeet Kaur

Content Editor

Related News