ਜਲਿਆਂਵਾਲਾ ਬਾਗ ਦੇ ਸ਼ਹੀਦੀ ਖੂਹ ਦੀ ਮੁਰੰਮਤ ਦਾ ਕੰਮ ਸ਼ੁਰੂ (ਵੀਡੀਓ)
Friday, Jun 28, 2019 - 01:03 PM (IST)
ਅੰਮ੍ਰਿਤਸਰ (ਸੁਮਿਤ ਖੰਨਾ) : ਜਲਿਆਂਵਾਲਾ ਬਾਗ ਦੇ ਸਾਕੇ ਦੇ 100 ਸਾਲ ਪੂਰੇ ਹੋਣ 'ਤੇ ਕੇਂਦਰ ਸਰਕਾਰ ਵਲੋਂ ਇਸ ਦੀ ਨਵੀਂ ਦਿੱਖ ਤਿਆਰ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਦੇ ਤਹਿਤ ਜਲਿਆਂਵਾਲਾ ਬਾਗ ਦੇ ਖੂਹ ਦੀ ਮੁਰੰਮਤ ਦਾ ਕੰਮ ਕੀਤਾ ਜਾ ਰਿਹਾ ਹੈ। ਇਹ ਸ਼ਹੀਦੀ ਖੂਹ ਨਾਨਕਸ਼ਾਹੀ ਇੱਟਾਂ ਨਾਲ ਬਣਿਆ ਹੋਇਆ ਹੈ। ਇਸ ਦੀ ਪੁਰਤਾਨ ਦਿੱਖ ਨੂੰ ਕਾਇਮ ਰੱਖਣ ਲਈ ਇਸ ਦੀ ਖੁਦਾਈ ਕੀਤੀ ਜਾ ਰਹੀ ਹੈ। ਅਜਿਹਾ 100 ਸਾਲ ਦੇ ਇਤਿਹਾਸ 'ਚ ਪਹਿਲੀ ਵਾਰ ਹੋਇਆ ਹੈ ਕਿ ਇਸ ਖੂਹ ਨੂੰ ਖੋਲ੍ਹਿਆ ਗਿਆ ਹੈ।
ਦੱਸ ਦੇਈਏ ਕਿ ਜਲਿਆਂਵਾਲਾ ਬਾਗ ਤੋਂ ਹੀ ਆਜ਼ਾਦੀ ਦੀ ਲੜਾਈ ਦਾ ਮੁੱਢ ਬੱਝਿਆ ਸੀ। ਇਹ ਖੂਹ 1919 'ਚ ਸੈਂਕੜੇ ਭਾਰਤੀਆਂ ਦੀ ਕਬਰਗਾਹ ਬਣਿਆ ਸੀ। ਰੋਜ਼ਾਨਾ ਸੈਂਕੜੇ ਲੋਕ ਇਥੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹਨ।