ਜਲ੍ਹਿਆਂਵਾਲਾ ਬਾਗ ''ਚ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਗਈ ਸ਼ਧਾਂਜਲੀ
Friday, Mar 22, 2019 - 03:45 PM (IST)

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਆਲ ਇੰਡੀਆ ਅੱਤਵਾਦੀ ਫਰੰਟ ਵਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਦੌਰਾਨ ਗੱਲਬਾਤ ਕਰਦਿਆਂ ਆਲ ਇੰਡੀਆ ਅੱਤਵਾਦੀ ਫਰੰਟ ਦੇ ਜਨਰਲ ਸਕੱਤਰ ਪਵਨ ਸੈਣੀ ਦੱਸਿਆ ਕਿ ਅੱਜ ਉਨ੍ਹਾਂ ਵਲੋਂ ਸ਼ਹੀਦ ਭਗਤ ਸਿੰਘ ਦਾ ਬਲੀਦਾਨ ਦਿਵਸ ਮਨਾਇਆ ਗਿਆ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਅੱਜ ਆਜ਼ਾਦ ਜ਼ਿੰਦਗੀ ਮਾਣ ਰਹੇ ਹਾਂ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਪਾਕਿਸਤਾਨ ਵਲੋਂ ਫੈਲਾਏ ਅੱਤਵਾਦ ਨੂੰ ਜਵਾਬ ਦੇਣਾ ਚਾਹੀਦਾ ਹੈ ਤਾਂ ਜੋ ਭਗਤ ਸਿੰਘ ਦੀ ਸੋਚ ਨੂੰ ਜ਼ਿੰਦਾ ਰੱਖਿਆ ਜਾ ਸਕੇ। ਇਸ ਮੌਕੇ ਜਲ੍ਹਿਆਂਵਾਲਾ ਬਾਗ 'ਚ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਗਈ ਤੇ ਹਿੰਦੁਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ।