ਜਥੇਦਾਰ ਇਕਬਾਲ ਸਿੰਘ ਦੀ ਸ਼ਿਕਾਇਤ ਕਰਨ ਅਕਾਲ ਤਖਤ ਪੁੱਜੀਆਂ ਬੀਬੀਆਂ

Saturday, Feb 02, 2019 - 03:39 PM (IST)

ਜਥੇਦਾਰ ਇਕਬਾਲ ਸਿੰਘ ਦੀ ਸ਼ਿਕਾਇਤ ਕਰਨ ਅਕਾਲ ਤਖਤ ਪੁੱਜੀਆਂ ਬੀਬੀਆਂ

ਅੰਮ੍ਰਿਤਸਰ (ਸੁਮਿਤ ਖੰਨਾ) : ਅਕਸਰ ਵਿਵਾਦਾਂ 'ਚ ਘਿਰੇ ਰਹਿਣ ਵਾਲੇ ਤਖਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨਵੇਂ ਵਿਵਾਦ 'ਚ ਘਿਰ ਗਏ ਹੈ। ਕੁਝ ਬੀਬੀਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲ ਕੇ ਜਥੇਦਾਰ ਇਕਬਾਲ ਸਿੰਘ ਖਿਲਾਫ ਲਿਖਤੀ ਸ਼ਿਕਾਇਤ ਕੀਤੀ ਹੈ। ਬੀਬੀਆਂ ਨੇ ਦੋਸ਼ ਲਗਾਇਆ ਹੈ ਕਿ ਜਥੇਦਾਰ ਇਕਬਾਲ ਸਿੰਘ ਨੇ ਤਿੰਨ ਵਿਆਹ ਕੀਤੇ ਹੋਏ ਹਨ, ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਦਿਖਾਈਆਂ। ਉਨ੍ਹਾਂ ਦਾਅਵਾ ਕੀਤਾ ਕਿ ਜਥੇਦਾਰ ਦੀ ਤੀਜੀ ਪਤਨੀ ਬਲਜੀਤ ਕੌਰ ਜੋ ਕਿ ਬਿਮਾਰ ਹੈ, ਉਸਦੇ ਕਹਿਣ 'ਤੇ ਉਹ ਸ਼ਿਕਾਇਤ ਲੈ ਕੇ ਇਥੇ ਪਹੁੰਚੀਆਂ ਹਨ। ਉਨ੍ਹਾਂ ਜਥੇਦਾਰ ਇਕਬਾਲ ਸਿੰਘ 'ਤੇ ਗੰਭੀਰ ਦੋਸ਼ ਲਾਉਂਦੇ ਹੋਏ ਉਨ੍ਹਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਦੂਜੇ ਪਾਸੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੀਬੀਆਂ ਨੂੰ ਕਾਰਵਾਈ ਦਾ ਭਰੋਸਾ ਦਿੱਤਾ ਹੈ। 

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਜਥੇਦਾਰ ਇਕਬਾਲ ਸਿੰਘ ਦੋ ਵਿਆਹ ਕਰਵਾਉਣ ਦੇ ਦੋਸ਼ਾਂ ਕਰਕੇ ਚਰਚਾ 'ਚ ਰਹਿ ਚੁੱਕੇ ਹਨ।


author

Baljeet Kaur

Content Editor

Related News