ਜਥੇਦਾਰ ਮੱਕੜ ਦੀ ਯਾਦ ''ਚ ਸ਼੍ਰੋਮਣੀ ਕਮੇਟੀ ਵਲੋਂ ਸ਼ੋਕ ਸਭਾ ਦਾ ਆਯੋਜਨ

Saturday, Dec 21, 2019 - 01:53 PM (IST)

ਜਥੇਦਾਰ ਮੱਕੜ ਦੀ ਯਾਦ ''ਚ ਸ਼੍ਰੋਮਣੀ ਕਮੇਟੀ ਵਲੋਂ ਸ਼ੋਕ ਸਭਾ ਦਾ ਆਯੋਜਨ

ਅੰਮ੍ਰਿਤਸਰ (ਸੁਮਿਤ ਖੰਨਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦੇ ਦਿਹਾਂਤ 'ਤੇ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਮੈਨੇਜਰ ਦਰਬਾਰ ਸਾਹਿਬ ਜਸਵਿੰਦਰ ਸਿੰਘ ਦੀਨਪੁਰ, ਅਹੁਦੇਦਾਰਾਂ ਅਤੇ ਮੈਨੇਜਰ ਸਾਹਿਬਾਨ ਵਲੋਂ ਅੱਜ ਸ਼ੌਕ ਸਭਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਥੇਦਾਰ ਮੱਕੜ ਵਲੋਂ ਸ਼੍ਰੋਮਣੀ ਕਮੇਟੀ 'ਚ ਪਾਏ ਯੋਗਦਾਨ, ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਉਨ੍ਹਾਂ ਵਲੋਂ ਕੀਤੇ ਗਏ ਸ਼ਲਾਘਾਯੋਗ ਕਾਰਜਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੂੰ ਮਿੱਠੀ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਰੇ ਹੀ ਦਫਤਰਾਂ ਅਤੇ ਵਿੱਦਿਅਕ ਅਦਾਰਿਆਂ 'ਚ ਅੱਜ ਦੀ ਛੁੱਟੀ ਦਾ ਐਲਾਨ ਕੀਤਾ ਗਿਆ।
PunjabKesari
ਇਥੇ ਦੱਸ ਦੇਈਏ ਕਿ ਬੀਤੀ ਸ਼ਾਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ (78) ਦਾ ਗੁੜਗਾਓਂ ਦੇ ਨਿੱਜੀ ਹਸਪਤਾਲ 'ਚ ਬੀਮਾਰੀ ਕਾਰਣ ਦਿਹਾਂਤ ਹੋ ਗਿਆ। ਜਥੇਦਾਰ ਮੱਕੜ ਦੀ ਹਾਲਤ ਬਹੁਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਗੁੜਗਾਓਂ ਦੇ ਨਿੱਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ, ਜਿਥੇ ਸ਼ੁੱਕਰਵਾਰ ਸ਼ਾਮ ਉਨ੍ਹਾਂ ਦਾ ਦਿਹਾਂਤ ਹੋ ਗਿਆ।ਉਨ੍ਹਾਂ ਦਾ ਅੰਤਿਮ ਸੰਸਕਾਰ 22 ਦਸੰਬਰ ਦੁਪਹਿਰ 2 ਵਜੇ ਮਾਡਲ ਟਾਊਨ ਐਕਸਟੈਂਸ਼ਨ ਲੁਧਿਆਣਾ ਵਿਖੇ ਕੀਤਾ ਜਾਵੇਗਾ।


author

Baljeet Kaur

Content Editor

Related News