ਜਥੇਦਾਰ ਰਣਜੀਤ ਸਿੰਘ ਗੌਹਰ ਦੀ ਪਤਨੀ ਦੇ ਚਲਾਣੇ ''ਤੇ ਦੁਖ ਦਾ ਪ੍ਰਗਟਾਵਾ

10/07/2019 11:12:47 AM

ਅੰਮ੍ਰਿਤਸਰ (ਦੀਪਕ ਸ਼ਰਮਾ) : ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਦੀ ਧਰਮ ਪਤਨੀ ਬੀਬੀ ਰਣਜੀਤ ਕੌਰ ਦੇ ਅਕਾਲ ਚਲਾਣਾ ਕਰ ਜਾਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਫਸੋਸ ਪ੍ਰਗਟ ਕੀਤਾ ਹੈ। ਉਹ ਬੀਤੇ ਕੱਲ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੇ ਅਕਾਲ ਚਲਾਣੇ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਵੀ ਦੁੱਖ ਪ੍ਰਗਟਾਇਆ ਹੈ।

ਭਾਈ ਲੌਂਗੋਵਾਲ ਨੇ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਇਸ ਨੂੰ ਅਕਾਲ ਪੁਰਖ ਦਾ ਭਾਣਾ ਦੱਸਿਆ। ਉਨ੍ਹਾਂ ਆਖਿਆ ਕਿ ਜੀਵਨ ਸਾਥੀ ਦਾ ਸੰਸਾਰ ਤੋਂ ਤੁਰ ਜਾਣਾ ਸੰਸਾਰੀ ਜੀਵਨ ਲਈ ਵੱਡਾ ਘਾਟਾ ਹੁੰਦਾ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਪੰਥਕ ਜਿੰਮੇਵਾਰੀ ਨਿਭਾਉਣ ਸਮੇਂ ਪਰਿਵਾਰਕ ਜਿੰਮੇਵਾਰੀਆਂ ਲਈ ਧਰਮ ਪਤਨੀ ਦੀ ਭੂਮਿਕਾ ਨੂੰ ਨਕਾਰਿਆ ਨਹੀਂ ਜਾ ਸਕਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਸਿੰਘ ਸਾਹਿਬਾਨ ਨੇ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ 'ਚ ਨਿਵਾਸ ਬਖ਼ਸ਼ਣ।


Baljit Singh

Content Editor

Related News