ਅੰਮ੍ਰਿਤਸਰ ਖਾਲਸਾ ਕਾਲਜ ਦੇ ਬਾਹਰ ਭਿੜੀਆਂ ਦੋ ਧਿਰਾਂ, ਚੱਲੀਆਂ ਗੋਲ਼ੀਆਂ

06/01/2022 5:37:09 PM

ਅੰਮ੍ਰਿਤਸਰ (ਗੁਰਿੰਦਰ ਸਾਗਰ, ਸੰਜੀਵ) - ਅੰਮ੍ਰਿਤਸਰ ਜ਼ਿਲ੍ਹੇ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਖਾਲਸਾ ਕਾਲਜ ਦੇ ਬਾਹਰ ਸ਼ਰੇਆਮ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ। ਮਿਲੀ ਜਾਣਕਾਰੀ ਅਨੁਸਾਰ 2 ਗੁੱਟਾਂ ਦੇ ਲੋਕਾਂ ’ਚ ਲੜਾਈ ਹੋਣ ਕਰਕੇ ਇਹ ਗੋਲੀਆਂ ਚਲਾਈਆਂ ਗਈਆਂ ਹਨ। ਗੋਲੀ ਲੱਗਣ ਕਾਰਨ 2 ਨੌਜਵਾਨ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀ ਨੌਜਵਾਨ ਖਾਲਸਾ ਕਾਲਜ ਦੇ ਵਿਦਿਆਰਥੀ ਹਨ।

ਪੜ੍ਹੋ ਇਹ ਵੀ ਖ਼ਬਰ: ‘ਆਪ’ ਵਿਧਾਇਕ ਦੀ ਬੇਕਾਬੂ ਹੋਈ ਤੇਜ਼ ਰਫ਼ਤਾਰ ਗੱਡੀ ਨੇ ਦੋ ਕਾਰਾਂ ਨੂੰ ਮਾਰੀ ਟੱਕਰ, ਉੱਡੇ ਪਰਖੱਚੇ (ਤਸਵੀਰਾਂ)

 ਦੂਜੇ ਪਾਸੇ ਗੋਲੀਆਂ ਚੱਲਣ ਦੀ ਸੂਚਨਾ ਮਿਲਣ ’ਤੇ ਥਾਣਾ ਛਾਉਣੀ ਦੀ ਪੁਲਸ ਸਥਾਨ ’ਤੇ ਪਹੁੰਚ ਗਈ, ਜਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਇਕ ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਦਕਿ ਦੂਜੇ ਨੌਜਵਾਨ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਦੱਸ ਦੇਈਏ ਕਿ ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਉਕਤ ਘਟਨਾ ਦੀ ਸੀ.ਸੀ.ਟੀ.ਵੀ ਫੁਟੇਜ਼ ਆਪਣੇ ਕਬਜ਼ੇ ’ਚ ਲੈ ਲਈ ਹੈ। ਪੁਲਸ ਨੇ ਹਸਪਤਾਲ ’ਚ ਮੌਜੂਦ ਨੌਜਵਾਨਾਂ ਦੇ ਬਿਆਨ ਦਰਜ ਕਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। 

ਪੜ੍ਹੋ ਇਹ ਵੀ ਖ਼ਬਰ: ਮੁਕਤਸਰ ਵੱਡੀ ਵਾਰਦਾਤ: ਸ਼ੱਕੀ ਹਾਲਾਤ ’ਚ ਝਾੜੀਆਂ ’ਚੋਂ ਮਿਲੀ ਨੌਜਵਾਨ ਦੀ ਲਾਸ਼, ਬੀਤੇ ਦਿਨ ਤੋਂ ਸੀ ਲਾਪਤਾ

ਇਸ ਮਾਮਲੇ ਨੂੰ ਲੈ ਕੇ ਪੁਲਸ ਦਾ ਬਿਆਨ
ਇਸ ਮਾਮਲੇ ਦੀ ਜਾਂਚ ਕਰ ਰਹੀ ਥਾਣਾ ਛਾਉਣੀ ਦੀ ਪੁਲਸ ਨੇ ਕਿਹਾ ਕਿ ਉਨ੍ਹਾਂ ਨੇ ਘਟਨਾ ਸਥਾਨ ਤੋਂ ਗੋਲੀਆਂ ਦੇ ਖੋਲ ਬਰਾਮਦ ਕਰ ਲਏ ਹਨ। ਜ਼ਖ਼ਮੀ ਨੌਜਵਾਨਾਂ ਦੇ ਬਿਆਨਾਂ ਤੋਂ ਬਾਅਦ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


rajwinder kaur

Content Editor

Related News