ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਬਾਲੀਵੁੱਡ ਅਦਾਕਾਰਾ ਕਰਿਸ਼ਮਾ ਕਪੂਰ
Monday, Apr 22, 2019 - 12:13 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਬਾਲੀਵੁੱਡ ਅਦਾਕਾਰਾ ਕ੍ਰਿਸ਼ਮਾ ਕਪੂਰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ। ਜਾਣਕਾਰੀ ਮੁਤਾਬਕ ਕ੍ਰਿਸ਼ਮਾ ਕਪੂਰ ਦੇਰ ਸ਼ਾਮ ਦਰਬਾਰ ਸਾਹਿਬ ਪਹੁੰਚੀ ਤੇ ਉਨ੍ਹਾਂ ਨੇ ਗੁਰੂ ਘਰ ਮੱਥਾ ਟੇਕਿਆ। ਇਸ ਦੌਰਾਨ ਫੈਨਜ਼ ਨੇ ਉਨ੍ਹਾਂ ਨੂੰ ਘੇਰ ਲਿਆ ਤੇ ਤਸਵੀਰਾਂ ਖਿਚਵਾਈਆਂ।
ਦੱਸ ਦੇਈਏ ਕਿ ਕ੍ਰਿਸ਼ਮਾ ਕਪੂਰ ਇਕ ਜਿਊਲਰੀ ਸ਼ੋਅਰੂਮ ਦੀ ਨਵੀਂ ਕੁਲੈਕਸ਼ਨ ਨੂੰ ਲਾਂਚ ਕਰਨ ਲਈ ਅੰਮ੍ਰਿਤਸਰ ਪਹੁੰਚੀ ਹੋਈ ਸੀ। ਇਸ ਦੌਰਾਨ ਕ੍ਰਿਸ਼ਮਾ ਕਪੂਰ ਨੇ ਪੰਜਾਬ ਤੇ ਪੰਜਾਬੀ ਲੋਕਾਂ ਦੀ ਮਹਿਮਾਨਨਿਵਾਜ਼ੀ ਦੀ ਤਾਰੀਫ ਕੀਤੀ।