ਅੰਮ੍ਰਿਤਸਰ ''ਚ ਕੁਲਦੀਪ ਧਾਲੀਵਾਲ ਦੇ ਹੱਕ ''ਚ ਮਨੀਸ਼ ਸਿਸੋਦੀਆ ਕੀਤਾ ਰੋਡ ਸ਼ੋਅ

Thursday, May 16, 2019 - 01:45 PM (IST)

ਅੰਮ੍ਰਿਤਸਰ ''ਚ ਕੁਲਦੀਪ ਧਾਲੀਵਾਲ ਦੇ ਹੱਕ ''ਚ ਮਨੀਸ਼ ਸਿਸੋਦੀਆ ਕੀਤਾ ਰੋਡ ਸ਼ੋਅ

ਅੰਮ੍ਰਿਤਸਰ (ਸੁਮਿਤ ਖੰਨਾ) : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਹਲਕਾ ਲੋਕ ਸਭਾ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ 'ਚ ਅੰਮ੍ਰਿਤਸਰ 'ਚ ਰੋਡ ਸ਼ੋਅ ਕੱਢਿਆ। ਇਸ ਦੌਰਾਨ ਮਨੀਸ਼ ਸਿਸੋਦੀਆ ਨੇ ਪੱਤਰਕਾਰਾਂ ਕਿਹਾ ਕਿ ਦਿੱਲੀ 'ਚ ਅਰਵਿੰਦ ਕੇਜਰੀਵਾਲ ਦੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਅੰਮ੍ਰਿਤਸਰ ਸੀਟ ਤੋਂ 'ਆਪ' ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਇਆ ਜਾਵੇ ਤਾਂ ਜੋ ਇਸ ਹਲਕੇ 'ਚ ਵੀ 'ਆਪ' ਦੀਆਂ ਲੋਕ ਪੱਖੀ ਨੀਤੀਆਂ ਨੂੰ ਲਾਗੂ ਕੀਤਾ ਜਾ ਸਕੇ।

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਦਿੱਲੀ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਵਿਕਾਸ ਕਰਵਾਏ ਹਨ ਉਹ ਭਾਰਤ ਦੇ ਕਿਸੇ ਵੀ ਸੂਬੇ 'ਚ ਕਿਸੇ ਸਰਕਾਰ ਨੇ ਨਹੀਂ ਕਰਵਾਏ। ਉਨ੍ਹਾਂ ਕਿਹਾ ਕਿ ਲੋਕ ਕਾਂਗਰਸ ਤੇ ਭਾਜਪਾ ਸਰਕਾਰ ਤੋਂ ਦੁੱਖੀ ਹਨ। ਬੇਸ਼ੱਕ ਕੇਂਦਰ ਦੀ ਮੋਦੀ ਸਰਕਾਰ ਨੇ ਦਿੱਲੀ ਦੀ ਕੇਜਰੀਵਾਲ ਸਰਕਾਰ ਨਾਲ ਕੋਈ ਸਹਿਯੋਗ ਨਹੀਂ ਕੀਤਾ ਬਲਕਿ ਹਰ ਕੰਮ 'ਚ ਰੁਕਾਵਟ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਪਰ ਬਾਵਜੂਦ ਇਸ ਦੇ ਦਿੱਲੀ 'ਚ ਵਿਕਾਸ ਦਾ ਇਤਿਹਾਸ ਰਚਿਆ ਗਿਆ ਹੈ।


author

Baljeet Kaur

Content Editor

Related News