ਕੁਮਾਰ ਸਵਾਮੀ ਨੇ ਸ਼੍ਰੋਮਣੀ ਕਮੇਟੀ ਤੇ ਸਿੱਖ ਜਗਤ ਤੋਂ ਮੰਗੀ ਮੁਆਫੀ

Monday, Nov 04, 2019 - 12:10 PM (IST)

ਕੁਮਾਰ ਸਵਾਮੀ ਨੇ ਸ਼੍ਰੋਮਣੀ ਕਮੇਟੀ ਤੇ ਸਿੱਖ ਜਗਤ ਤੋਂ ਮੰਗੀ ਮੁਆਫੀ

ਅੰਮ੍ਰਿਤਸਰ (ਦੀਪਕ) : ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ 'ਚ  ਐਤਵਾਰ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੋਈ। ਇਸ ਇਕੱਤਰਤਾ ਦੌਰਾਨ ਕੁਮਾਰ ਸਵਾਮੀ ਦੇ ਨੁਮਾਇੰਦਿਆਂ ਨੇ ਸ਼੍ਰੋਮਣੀ ਕਮੇਟੀ ਨੂੰ ਮੁਆਫੀਨਾਮਾ ਪੇਸ਼ ਕੀਤਾ। ਦੱਸਣਯੋਗ ਹੈ ਕਿ ਬੀਤੇ ਕੱਲ ਉਸ ਵਲੋਂ ਅਖਬਾਰਾਂ 'ਚ ਦਿੱਤੇ ਆਪਣੇ ਇਸ਼ਤਿਹਾਰ 'ਚ ਪਾਵਨ ਗੁਰਬਾਣੀ, ਗੁਰੂ ਸਾਹਿਬਾਨ ਅਤੇ ਸਿੱਖ ਸਿਧਾਂਤਾਂ ਦਾ ਨਿਰਾਦਰ ਕੀਤਾ ਗਿਆ ਸੀ। ਸ਼੍ਰੋਮਣੀ ਕਮੇਟੀ ਵਲੋਂ ਕੁਮਾਰ ਸਵਾਮੀ ਵਿਰੁੱਧ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ 'ਚ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਲਿਆ ਗਿਆ ਸੀ। ਇਸ ਦੌਰਾਨ ਅੱਜ ਕੁਮਾਰ ਸਵਾਮੀ ਦੇ ਨੁਮਾਇੰਦਿਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਮੁਆਫੀਨਾਮਾ ਦਿੰਦਿਆਂ ਇਸ਼ਤਿਹਾਰ ਕਾਰਣ ਸਿੱਖ ਭਾਵਨਾਵਾਂ ਨੂੰ ਪੁੱਜੀ ਠੇਸ 'ਤੇ ਸਿੱਖ ਜਗਤ ਪਾਸੋਂ ਖਿਮਾ ਮੰਗੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਮਿਲੇ ਨੁਮਾਇੰਦਿਆਂ 'ਚ ਲਕਸ਼ਮੀ ਨਾਰਾਇਣ ਧਾਮ ਦਿੱਲੀ ਦੇ ਜਨਰਲ ਸਕੱਤਰ ਸੁਸ਼ੀਲ ਵਰਮਾ, ਸਾਬਕਾ ਸਿਹਤ ਮੰਤਰੀ ਪੰਜਾਬ ਡਾ. ਬਲਦੇਵ ਰਾਜ ਚਾਵਲਾ, ਧਾਮ ਦੇ ਅੰਮ੍ਰਿਤਸਰ ਤੋਂ ਸੰਯੋਜਕ ਬਿਪਨ ਅਨੰਦ ਤੇ ਰੌਬਿਨ ਤਲਵਾੜ ਸ਼ਾਮਿਲ ਸਨ। ਇਸ ਸਬੰਧੀ ਭਾਈ ਲੌਂਗੋਵਾਲ ਨੇ ਕਿਹਾ ਕਿ ਕੁਮਾਰ ਸਵਾਮੀ ਵਲੋਂ ਆਪਣੇ ਨੁਮਾਇੰਦੇ ਭੇਜ ਕੇ ਮੁਆਫੀਨਾਮਾ ਦਿੱਤਾ ਗਿਆ ਹੈ ਤੇ ਅੱਗੇ ਤੋਂ ਅਜਿਹਾ ਨਾ ਵਾਪਰੇ, ਦੀ ਵਚਨਬੱਧਤਾ ਵੀ ਪ੍ਰਗਟਾਈ ਗਈ ਹੈ।


author

Baljeet Kaur

Content Editor

Related News