ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਦਾ ਆਯੋਜਨ

Sunday, Dec 22, 2019 - 04:40 PM (IST)

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਦਾ ਆਯੋਜਨ

ਅੰਮ੍ਰਿਤਸਰ (ਸੁਮਿਤ ਖੰਨਾ) : ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲਾਂ/ਕਾਲਜਾਂ ਦੇ ਬੱਚਿਆਂ ਦਾ ਗੁਰਬਾਣੀ ਜਾਪ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਬੱਚਿਆਂ ਦੇ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਵੀ ਕੀਤਾ ਗਿਆ। ਸਮਾਗਮ ਦੀ ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਐਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸਾਹਿਬਜ਼ਾਦਿਆਂ ਨੂੰ ਸਤਿਕਾਰ ਭੇਟ ਕੀਤਾ ਅਤੇ ਬੱਚਿਆਂ ਨੂੰ ਮੂਲਮੰਤਰ ਅਤੇ ਗੁਰਮੰਤਰ ਦਾ ਸਿਮਰਨ ਕਰਵਾਇਆ।
PunjabKesari
ਦੱਸਣਯੋਗ ਹੈ ਕਿ ਇਸ ਦਿਹਾੜੇ ਸਬੰਧੀ ਹਰ ਸਾਲ 22 ਦਸੰਬਰ ਨੂੰ ਵੱਖ-ਵੱਖ ਥਾਵਾਂ 'ਤੇ ਬੱਚਿਆਂ ਦੇ ਸਮਾਗਮ ਕਰਵਾਏ ਜਾਂਦੇ ਹਨ। ਇਸ ਦੀ ਸ਼ੁਰੂਆਤ ਸੰਨ 2016 ਵਿਚ ਕੀਤੀ ਗਈ ਸੀ। ਅੱਜ ਹੋਏ ਸਮਾਗਮ ਮੌਕੇ ਕਰੀਬ ਪੰਜ ਹਜ਼ਾਰ ਬੱਚਿਆਂ ਨੇ ਹਾਜ਼ਰੀ ਭਰੀ ਅਤੇ ਸੰਗਤੀ ਰੂਪ ਵਿਚ ਜਪੁਜੀ ਸਾਹਿਬ ਦਾ ਪਾਠ ਕੀਤਾ।

PunjabKesari


author

Baljeet Kaur

Content Editor

Related News