ਲੋਡਰਾਂ ਨੂੰ ਦਸਤਾਰ ਉਤਾਰਨ ਲਈ ਮਜ਼ਬੂਰ ਕਰਨ ਦੀ ਭਾਈ ਲੌਂਗੋਵਾਲ ਵਲੋਂ ਨਿੰਦਾ

Monday, Sep 02, 2019 - 04:53 PM (IST)

ਲੋਡਰਾਂ ਨੂੰ ਦਸਤਾਰ ਉਤਾਰਨ ਲਈ ਮਜ਼ਬੂਰ ਕਰਨ ਦੀ ਭਾਈ ਲੌਂਗੋਵਾਲ ਵਲੋਂ ਨਿੰਦਾ

ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਸ੍ਰੀ ਅੰਮ੍ਰਿਤਸਰ ਵਿਖੇ ਇੰਡੋਥਾਈ ਹਵਾਈ ਕੰਪਨੀ ਦੀ ਇਕ ਮਹਿਲਾ ਅਧਿਕਾਰੀ ਵਲੋਂ ਉਥੇ ਕੰਮ ਕਰਦੇ ਸਿੱਖ ਨੌਜਵਾਨ ਲੋਡਰਾਂ ਨੂੰ ਦਸਤਾਰ ਉਤਾਰਨ ਅਤੇ ਕੇਸ ਕਟਵਾਉਣ ਲਈ ਮਜ਼ਬੂਰ ਕਰਨ ਦੀ ਸਖਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਵਿਖੇ ਚੌਥੇ ਪਾਤਸ਼ਾਹ ਜੀ ਦੇ ਨਾਂ ’ਤੇ ਚੱਲ ਰਹੇ ਕੌਮਾਂਤਰੀ ਹਵਾਏ ਅੱਡੇ ’ਤੇ ਗੁਰੂ ਸਾਹਿਬ ਦੇ ਸਿਧਾਂਤਾਂ ਵਿਰੁੱਧ ਕਾਰਵਾਈ ਕਿਸੇ ਤਰ੍ਹਾਂ ਵੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਮਹਿਲਾ ਅਧਿਕਾਰੀ ਵਲੋਂ ਉਥੇ ਕੰਮ ਕਰਦੇ ਨੌਜਵਾਨਾਂ ਨੂੰ ਸਿੱਖ ਗੌਰਵ ਦਾ ਪ੍ਰਤੀਕ ਦਸਤਾਰ ਉਤਾਰ ਕੇ ਡਿਊਟੀ ’ਤੇ ਆਉਣ ਲਈ ਕਹਿਣਾ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ’ਤੇ ਸੱਟ ਹੈ। ਉਨ੍ਹਾਂ ਨੇ ਹਵਾਈ ਕੰਪਨੀ ਦੇ ਨਾਲ-ਨਾਲ ਏਅਰਪੋਰਟ ਅਥਾਰਟੀ ਪਾਸੋਂ ਵੀ ਮੰਗ ਕੀਤੀ ਕਿ ਇਸ ਮਾਮਲੇ ਨੂੰ ਸੰਜ਼ੀਦਗੀ ਨਾਲ ਲੈਣ ਅਤੇ ਦੋਸ਼ੀ ਮਹਿਲਾ ਖਿਲਾਫ ਬਣਦੀ ਕਾਰਵਾਈ ਕਰਨ। 


author

Baljeet Kaur

Content Editor

Related News