ਅੰਮ੍ਰਿਤਸਰ ''ਚ ਵੱਡੀ ਵਾਰਦਾਤ, ਏ. ਟੀ. ਐੱਮ. ਲੁੱਟ ਕੇ ਲੈ ਗਏ ਲੁਟੇਰੇ
Sunday, Jun 07, 2020 - 07:18 PM (IST)
ਅੰਮ੍ਰਿਤਸਰ (ਅਵਦੇਸ਼) : ਅੰਮ੍ਰਿਤਸਰ ਦੇ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਪ੍ਰਤਾਪ ਬਾਜ਼ਾਰ 'ਚ ਸਥਿਤ ਪੰਜਾਬ ਨੈਸ਼ਨਲ ਬੈਂਕ ਦੇ ਏ. ਟੀ. ਐੱਮ. ਨੂੰ ਲੁੱਟਣ ਦਾ ਮਾਮਲਾ ਸਾਹਮਣੇ ਆਇਆ। ਘਟਨਾ ਦੀ ਸੂਚਨਾ ਮਿਲਦੇ ਏ. ਸੀ. ਪੀ. ਪੱਛਮੀ ਦੇਵਦੱਤ ਸ਼ਰਮਾ ਅਤੇ ਥਾਣਾ ਮੁਖੀ ਛੇਹਰਟਾ ਇੰਸਪੈਕਟਰ ਰਾਜਵਿੰਦਰ ਕੌਰ ਪੁਲਸ ਪਾਰਟੀ ਦੇ ਨਾਲ ਘਟਨਾ ਸਥਾਨ 'ਤੇ ਪੁੱਜੇ ਅਤੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ।ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਮੈਨੇਜਰ ਅਰੁਣ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਸਾਢੇ 6 ਵਜੇ ਕਿਸੇ ਨੇ ਫ਼ੋਨ ਕਰਕੇ ਏ. ਟੀ. ਐੱਮ ਦੇ ਸ਼ਟਰ ਦੇ ਜੰਦਰੇ ਟੁੱਟੇ ਹੋਣ ਸੰਬੰਧੀ ਸੂਚਿਤ ਕੀਤਾ, ਜਿਸ ਤੋਂ ਬਾਅਦ ਥਾਣਾ ਛੇਹਰਟਾ ਦੀ ਪੁਲਸ ਨੂੰ ਸੂਚਨਾ ਦਿੱਤੀ ਗਈ।
ਇਹ ਵੀ ਪੜ੍ਹੋ : ਕੋਰੋਨਾ ਕਾਰਨ ਲੱਗੀ ਤਾਲਾਬੰਦੀ ਨੇ ਤੋੜੇ ਕੈਨੇਡਾ ਦੇ ਸੁਪਨੇ, ਅੱਕੀ ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ
ਉਧਰ ਬੈਂਕ ਮੈਨੇਜਰ ਵੱਲੋਂ ਅਜੇ ਤਕ ਲੁੱਟੀ ਗਈ ਰਕਮ ਬਾਰੇ ਕੁਝ ਨਹੀਂ ਦੱਸਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਪੂਰੀ ਜਾਂਚ ਕੀਤੀ ਜਾਵੇਗੀ, ਉਸ ਤੋਂ ਬਾਅਦ ਹੀ ਲੁੱਟੀ ਗਈ ਰਕਮ ਬਾਰੇ ਦੱਸਿਆ ਜਾ ਸਕਦਾ। ਦੂਜੇ ਪਾਸੇ ਪੁਲਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਲਗਾਤਾਰ ਵੱਧ ਰਿਹਾ ਕੋਰੋਨਾ ਦਾ ਪ੍ਰਕੋਪ, 20 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ