ਅੰਮ੍ਰਿਤਸਰ ’ਚ ਲੁੱਟ-ਖੋਹ ਦੀ ਵਾਰਦਾਤ : ਰਈਆ ਨੇੜੇ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ ’ਤੇ ਖੋਹੀ ਇਨੋਵਾ ਕਾਰ
Wednesday, Nov 10, 2021 - 05:47 PM (IST)

ਅੰਮ੍ਰਿਤਸਰ (ਸੁਮਿਤ) - ਅੰਮ੍ਰਿਤਸਰ ਦਿਹਾਤੀ ਅਧੀਨ ਆਏ ਦਿਨ ਹੋ ਰਹੀਆਂ ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਬੀਤੀ ਰਾਤ ਮੋੜ ਚੀਮਾ ਬਾਠ (ਰਈਆ) ਨੇੜੇ ਅਣਪਛਾਤੇ ਕਾਰ ਸਵਾਰ ਚਾਰ ਨੌਜਵਾਨਾਂ ਵਲੋਂ ਇੱਕ ਨੌਜਵਾਨ ਕੋਲੋਂ ਪਿਸਤੌਲ ਦੀ ਨੌਕ ’ਤੇ ਇਨੋਵਾ ਕਾਰ ਖੋਹ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਲੁੱਟ ਦਾ ਉਕਤ ਮਾਮਲਾ ਘਟਨਾ ਸਥਲ ਦੇ ਸਾਹਮਣੇ ਇੱਕ ਰੈਸਟੋਰੈਂਟ ਦੇ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਿਆ, ਜਿਸ ਦੇ ਆਧਾਰ ’ਤੇ ਪੁਲਸ ਵਲੋਂ ਇਸ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਮਾਚਿਸ ਦੀ ਡੱਬੀ ਕਾਰਨ ਦੁਕਾਨਦਾਰ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਨੌਜਵਾਨ (ਤਸਵੀਰਾਂ)
ਪੁਲਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਸਰਬਜੀਤ ਸਿੰਘ ਪਿੰਡ ਚੀਮਾ ਬਾਠ ਦਾ ਰਹਿਣਾ ਵਾਲਾ ਹੈ ਅਤੇ ਉਹ ਡਰਾਈਵਰੀ ਦਾ ਕੰਮ ਕਰਦਾ ਹੈ। ਸਰਬਜੀਤ ਸਵਾਰੀਆਂ ਨੂੰ ਕਸਬਾ ਰਈਆ ਉਤਾਰ ਕੇ ਵਾਪਿਸ ਪਿੰਡ ਜਾਣ ਲਈ ਮੋੜ ਚੀਮਾ ਬਾਠ ਖੜਾ ਸੀ ਕਿ ਇਸ ਦੌਰਾਨ ਇੱਕ ਕਾਰ ’ਤੇ ਸਵਾਰ 4 ਅਣਪਛਾਤੇ ਨੌਜਵਾਨਾਂ ਨੇ ਆਪਣੀ ਕਾਰ ਸਰਬਜੀਤ ਸਿੰਘ ਦੇ ਬਿਲਕੁਲ ਸਾਹਮਣੇ ਖੜੀ ਕਰ ਦਿੱਤੀ। ਗੱਡੀ ’ਚੋਂ ਇੱਕ-ਇੱਕ ਕਰ ਕੇ ਲੁਟੇਰੇ ਉਤਰ ਗਏ, ਜਿਨ੍ਹਾਂ ਨੇ ਪਿਸਤੌਲ ਦੀ ਨੌਕ ’ਤੇ ਉਸ ਕੋਲੋਂ ਇਨੋਵਾ ਕਰਿਸਟਾ ਕਾਰ ਖੋਹੀ ਅਤੇ ਫਰਾਰ ਹੋ ਗਏ।
ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ: ਨਵਜੰਮੀ ਬੱਚੀ ਨੂੰ ਟ੍ਰੇਨ ਦੀ ਸੀਟ ਹੇਠ ਛੱਡ ਗਏ ਕਲਯੁੱਗੀ ਮਾਪੇ, ਦਿਲ ਨੂੰ ਝੰਜੋੜ ਦੇਣਗੀਆਂ ਇਹ ‘ਤਸਵੀਰਾਂ’
ਇਸ ਘਟਨਾ ਦੀ ਸੂਚਨਾ ਸਰਬਜੀਤ ਨੇ ਥਾਣਾ ਬਿਆਸ ਦੀ ਪੁਲਸ ਨੂੰ ਦੇ ਦਿੱਤੀ, ਜਿਸ ਲੁਟੇਰਿਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਇਸ ਸਬੰਧੀ ਐੱਸ.ਐੱਚ.ਓ. ਬਿਆਸ ਹਰਜੀਤ ਸਿੰਘ ਨੇ ਦੱਸਿਆ ਕਿ ਸੀ.ਸੀ.ਟੀ.ਵੀ. ਵਿੱਚ ਲੁਟੇਰਿਆਂ ਦੇ ਮੂੰਹ ਬੰਨੇ ਨਜ਼ਰ ਆ ਰਹੇ ਹਨ। ਪੁਲਸ ਜਾਂਚ ਦੌਰਾਨ ਕੁਝ ਪਹਿਲੂਆਂ ’ਤੇ ਪੁੱਜੀ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ : ਪਤਨੀ ਨੂੰ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਪਤੀ ਨੇ ਖ਼ੁਦ ਨੂੰ ਮਾਰੀ ਗੋਲ਼ੀ, ਫੈਲੀ ਸਨਸਨੀ