ਮਾਘੇ ਮੇਲੇ ''ਤੇ ਹੋ ਸਕਦੀਆਂ ਹਨ ਸਿਆਸੀ ਰੈਲੀਆਂ (ਵੀਡੀਓ)

Monday, Jan 07, 2019 - 11:49 AM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਅਕਾਲੀ ਦਲ ਵਲੋਂ ਮਾਘੀ ਮੇਲੇ 'ਤੇ ਕੀਤੀ ਜਾ ਰਹੀ ਸਿਆਸੀ ਕਾਨਫਰੰਸ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੋਈ ਏਤਰਾਜ਼ ਨਹੀਂ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਨੇ ਸਿਰਫ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲੇ 'ਤੇ ਸਿਆਸੀ ਕਾਨਫਰੰਸ ਨਾ ਕਰਨ ਦੀ ਗੱਲ ਕਹੀ ਸੀ। ਉਨ੍ਹਾਂ ਕਿਹਾ ਕਿ ਬਾਕੀ ਸਾਰੇ ਜੋੜ ਮੇਲਿਆਂ 'ਤੇ ਸਿਆਸੀ ਰੈਲੀਆਂ ਹੋ ਸਕਦੀਆਂ ਹਨ। ਦੱਸ ਦੇਈਏ ਕਿ ਕਾਂਗਰਸ ਵਲੋਂ ਮਾਘੀ ਮੇਲੇ 'ਤੇ ਸਿਆਸੀ ਕਾਨਫਰੰਸ ਨਾ ਕਰਨ ਦਾ ਐਲਾਨ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਬਾਕੀ ਪਾਰਟੀਆਂ ਨੂੰ ਵੀ ਮਾਘੀ ਮੇਲੇ 'ਤੇ ਰੈਲੀਆਂ ਨਾ ਕਰਨ ਦੀ ਅਪੀਲ ਕੀਤੀ ਸੀ।


author

Baljeet Kaur

Content Editor

Related News