ਅੰਮ੍ਰਿਤਸਰ ਵਿਖੇ ਮਹਾਤਮਾ ਗਾਂਧੀ ਜੀ ਦਾ 150ਵਾਂ ਜਨਮ ਦਿਵਸ ਮਨਾਇਆ
Wednesday, Oct 02, 2019 - 10:16 AM (IST)
ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦਾ 150 ਜਨਮ ਦਿਵਸ ਮਨਾਇਆ ਗਿਆ। ਇਸ ਮੌਕੇ ਪਲਾਸਟਿਕ ਨੂੰ ਜੀਵਨ ਤੋਂ ਦੂਰ ਰੱਖਣ ਦਾ ਸੰਦੇਸ਼ ਦਿੱਤਾ ਗਿਆ। ਅੰਮ੍ਰਿਤਸਰ 'ਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਮੂਰਤੀ ਨੇੜੇ ਕਾਂਗਰਸੀ ਨੇਤਾ ਤੇ ਸਮਾਜ ਸੇਵੀ ਸੰਸਥਾਵਾਂ ਇਕਜੁੱਟ ਹੋਈਆਂ। ਉਨ੍ਹਾਂ ਨੇ ਇਸ ਮੌਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ ਤੇ ਪਲਾਸਟਿਕ ਨੂੰ ਦੂਰ ਕਰਨ ਦਾ ਪ੍ਰਣ ਲਿਆ।
ਇਸ ਮੌਕੇ ਗੱਲਬਾਤ ਕਰਦਿਆਂ ਅੰਮ੍ਰਿਤਸਰ ਤੋਂ ਐੱਮ.ਪੀ. ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਮਹਾਤਮਾ ਗਾਂਧੀ ਜੀ ਸ਼ਾਂਤੀ ਦੇ ਮਸੀਹਾ ਸਨ ਤੇ ਸਵੱਛਤਾ ਦਾ ਸੰਦੇਸ਼ ਉਨ੍ਹਾਂ ਨੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਜਰੂਰਤ ਹੈ ਕਿ ਹਰ ਕੋਈ ਗਾਂਧੀ ਜੀ ਦੇ ਸੰਦੇਸ਼ ਨੂੰ ਮੰਨੇ। ਔਜਲਾ ਨੇ ਕਿਹਾ ਕਿ ਸਾਨੂੰ ਆਪਣੇ ਸਮਾਜ ਨੂੰ ਸਾਫ ਰੱਖਣ ਲਈ ਦਰੱਖਤ ਨੂੰ ਬਚਾਉਣਾ ਚਾਹੀਦਾ ਹੈ ਤੇ ਗਿੱਲੇ-ਸੁੱਕੇ ਕੂੜੇ ਨੂੰ ਵੀ ਵੱਖ-ਵੱਖ ਰੱਖਣਾ ਚਾਹੀਦਾ ਹੈ ਤਾਂ ਜੋ ਗਿੱਲੇ ਕੂੜੇ ਤੋਂ ਖਾਦ ਤਿਆਰ ਕੀਤੀ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਕਸਮ ਲਈ ਕਿ ਉਹ ਆਪਣੇ ਜੀਵਨ 'ਚ ਪਲਾਸਟਿਕ ਦਾ ਤਿਆਗ ਕਰਨਗੇ।