ਅੰਮ੍ਰਿਤਸਰ ''ਚ ਦੀਵਾਲੀ ਮੌਕੇ ਵੱਡੀ ਵਾਰਦਾਤ, ਚੌਕੀਦਾਰ ਨੇ ਗੋਲੀਆਂ ਨਾਲ ਭੁੰਨ੍ਹੀ ਪਤਨੀ

Saturday, Nov 14, 2020 - 10:19 AM (IST)

ਅੰਮ੍ਰਿਤਸਰ ''ਚ ਦੀਵਾਲੀ ਮੌਕੇ ਵੱਡੀ ਵਾਰਦਾਤ, ਚੌਕੀਦਾਰ ਨੇ ਗੋਲੀਆਂ ਨਾਲ ਭੁੰਨ੍ਹੀ ਪਤਨੀ

ਅੰਮ੍ਰਿਤਸਰ (ਸਤਨਾਮ): ਸਰਕਾਰੀ ਸਕੂਲ ਲੋਪੋਕੇ ਵਿਖੇ ਚੌਕੀਦਾਰ ਦੀ ਨੌਕਰੀ ਕਰਦੇ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਕਿਸੇ ਗੱਲ ਤੋਂ ਹੋਈ ਤਕਰਾਰ ਦੌਰਾਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ। 

ਇਹ ਵੀ ਪੜ੍ਹੋ : ਦਿਲ ਦਹਿਲਾਉਣ ਵਾਲੀ ਵਾਰਦਾਤ, ਪਤਨੀ ਦਾ ਕਤਲ ਕਰਨ ਤੋਂ ਬਾਅਦ ਟੈਂਕੀ 'ਤੇ ਚੜ੍ਹੇ ਪਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ

ਮੌਕੇ 'ਤੇ ਪਹੁੰਚੇ ਥਾਣਾ ਲੋਪੋਕੇ ਦੇ ਐੱਸ. ਐੱਚ. ਓ. ਹਰਪਾਲ ਸਿੰਘ ਨੇ ਦੱਸਿਆ ਕਿ ਅੱਜ ਸ਼ਾਮ 7. 30 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੋਪੋਕੇ 'ਚ ਤਿੰਨ ਸਾਲਾ ਤੋਂ ਚੌਕੀਦਾਰ ਦੀ ਨੌਕਰੀ ਕਰ ਰਹੇ ਬਲਦੇਵ ਸਿੰਘ ਵਾਸੀ ਗਾਗਰਮੱਲ, ਜੋ ਕਿ ਆਪਣੇ ਪਰਿਵਾਰ ਸਮੇਤ ਸਕੂਲ 'ਚ ਹੀ ਰਹਿੰਦਾ ਹੈ, ਦੀ ਆਪਣੀ ਪਤਨੀ ਪ੍ਰਮਜੀਤ ਕੌਰ (40) ਨਾਲ ਕਿਸੇ ਗੱਲ ਤੋਂ ਤੂੰ-ਤੂੰ, ਮੈਂ-ਮੈਂ ਹੋ ਗਈ ਅਤੇ ਬਲਦੇਵ ਸਿੰਘ ਨੇ ਆਪਣੀ ਲਾਇਸੈਂਸੀ ਰਾਈਫ਼ਲ ਨਾਲ ਪਤਨੀ ਦੇ ਮੱਥੇ ਵਿਚ ਗੋਲੀ ਮਾਰ ਕੇ ਉਸਨੂੰ ਮਾਰ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਮ੍ਰਿਤਕਾ ਦੇ ਦੋ ਬੱਚੇ ਲੜਕਾ ਅਤੇ ਲੜਕੀ ਹਨ। ਪੁਲਸ ਨੇ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਬਲਦੇਵ ਸਿੰਘ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਦਰਦਨਾਕ ਹਾਦਸੇ ਨੇ ਉਜਾੜਿਆ ਪਰਿਵਾਰ, ਚੜ੍ਹਦੀ ਸਵੇਰ ਬੱਸ ਦੀ ਲਪੇਟ 'ਚ ਆਉਣ ਨਾਲ ਪਿਓ-ਪੁੱਤ ਦੀ ਮੌਤ


author

Baljeet Kaur

Content Editor

Related News