ਸਰੂਪਾਂ ਦੇ ਮਾਮਲੇ ''ਚ ਜਥੇਦਾਰ ਕਰ ਰਹੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ : ਮੰਨਾ
Tuesday, Aug 25, 2020 - 09:23 AM (IST)
ਅੰਮ੍ਰਿਤਸਰ (ਮਮਤਾ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਅਤੇ ਬੁਲਾਰੇ ਮਨਦੀਪ ਸਿੰਘ ਮੰਨਾ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਵੀਕਾਰ ਕੀਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਗੁੰਮ ਹੋਏ ਹਨ। ਇਹ ਸਰੂਪ 267 ਨਹੀਂ, ਸਗੋਂ 328 ਹਨ, ਇਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਾਬਕਾ ਮੁੱਖ ਸਕੱਤਰ ਸਮੇਤ ਕਾਰਜਕਾਰਨੀ ਨੂੰ ਦੋਸ਼ੀ ਦੱਸ ਕੇ ਸ਼੍ਰੋਮਣੀ ਕਮੇਟੀ ਨੂੰ ਹੀ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੇ ਹੁਕਮ ਦਿੱਤੇ ਹਨ। ਮੰਨਾ ਨੇ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਮੁਲਜ਼ਮਾਂ 'ਚ ਉਹ ਲੋਕ ਵੀ ਹਨ, ਜਿਹੜੇ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਵਿਚ ਹਨ। ਕੀ ਸ਼੍ਰੋਮਣੀ ਕਮੇਟੀ ਆਪਣੇ ਹੀ ਮੁਲਜ਼ਮ ਅਧਿਕਾਰੀਆਂ ਅਤੇ ਆਕਾਵਾਂ ਖ਼ਿਲਾਫ਼ ਕਾਰਵਾਈ ਕਰੇਗੀ। ਜਦੋਂ ਮੁਲਜ਼ਮ ਸਾਹਮਣੇ ਆ ਗਏ ਹਨ ਤਾਂ ਉਨ੍ਹਾਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਵਾਉਣ ਦੇ ਨਿਰਦੇਸ਼ ਕਿਉਂ ਨਹੀਂ ਦਿੱਤੇ ਜਾ ਰਹੇ ਹਨ। ਪਟਿਆਲਾ 'ਚ ਇੱਕ ਸਰੂਪ ਤੇ ਬਰਗਾੜੀ ਵਿਚ 2 ਸਰੂਪ ਗਾਇਬ ਹੋਏ, ਉੱਥੇ ਐੱਫ. ਆਈ. ਆਰ. ਦਰਜ ਹੋ ਸਕਦੀ ਹੈ ਤਾਂ 328 ਸਰੂਪਾਂ ਦੇ ਗਾਇਬ ਹੋਣ 'ਤੇ ਐੱਫ. ਆਈ. ਆਰ. ਕਿਉਂ ਨਹੀਂ।
ਇਹ ਵੀ ਪੜ੍ਹੋ : ਨੌਜਵਾਨ ਦੀ ਕਰਤੂਤ : ਪਹਿਲਾਂ ਝੂਟੀਆਂ ਪਿਆਰ ਦੀਆਂ ਪੀਂਘਾਂ ਫਿਰ ਮਿਟਾਈ ਹਵਸ
ਮੰਨਾ ਨੇ ਕਿਹਾ ਕਿ ਜਥੇਦਾਰ ਦੇ ਅਧਿਕਾਰ ਖੇਤਰ 'ਚ ਧਾਰਮਿਕ ਸਜ਼ਾ ਹੈ, ਫਿਰ ਕਾਨੂੰਨੀ ਕਾਰਵਾਈ ਕਰਨ ਲਈ ਮਾਮਲਾ ਪੁਲਸ ਜਾਂ ਸੀ. ਬੀ. ਆਈ. ਨੂੰ ਕਿਉਂ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜਥੇਦਾਰ ਅਸਲ ਵਿਚ ਮੁਲਜਮਾਂ ਦਾ ਕਿਸੇ ਨਾ ਕਿਸੇ ਤਰ੍ਹਾਂ ਬਚਾਅ ਚਾਹੁੰਦਾ ਹੈ, ਇਹੀ ਕਾਰਨ ਹੈ ਕਿ ਰਿਪੋਰਟ ਵਿਚ ਮੁਲਜਮ ਪਾਏ ਗਏ ਲੋਕਾਂ ਦੇ ਨਾਂਵਾਂ ਨੂੰ ਵੀ ਜਨਤਕ ਨਹੀਂ ਕੀਤਾ ਗਿਆ। ਹੁਣ ਜਥੇਦਾਰ ਨੇ ਸਵੀਕਾਰ ਕੀਤਾ ਹੈ ਕਿ ਸਰੂਪ ਗਾਇਬ ਹੋਏ ਹਨ। ਸਾਰਾ ਮਾਮਲਾ ਮੁੱਖ ਮੰਤਰੀ ਅਤੇ ਪੁਲਸ ਦੇ ਧਿਆਨ ਵਿਚ ਹੈ, ਫਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਮਾਮਲੇ ਵਿਚ ਮੁਲਜਮਾਂ ਖਿਲਾਫ ਐੱਫ. ਆਈ. ਆਰ. ਦਰਜ ਕਰਨ ਦੇ ਵਿਰਦੇਸ਼ ਦੇਣੇ ਚਾਹੀਦੇ ਹਨ।
ਇਹ ਵੀ ਪੜ੍ਹੋ : ਪਿਓ ਨੇ ਟੱਪੀਆਂ ਦਰਿੰਦਗੀਆਂ ਦੀਆਂ ਹੱਦਾਂ, ਪਤਨੀ ਦੀ ਮੌਤ ਤੋਂ ਬਾਅਦ ਧੀ ਨਾਲ ਕੀਤਾ ਜਬਰ-ਜ਼ਿਨਾਹ