ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਮਾਤਾ ਦੇ ਦਿਹਾਂਤ ''ਤੇ ਸੁਖਬੀਰ ਬਾਦਲ ਨੇ ਕੀਤਾ ਦੁੱਖ ਪ੍ਰਗਾਵਾ

Thursday, Mar 19, 2020 - 06:37 PM (IST)

ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਮਾਤਾ ਦੇ ਦਿਹਾਂਤ ''ਤੇ ਸੁਖਬੀਰ ਬਾਦਲ ਨੇ ਕੀਤਾ ਦੁੱਖ ਪ੍ਰਗਾਵਾ

ਅੰਮ੍ਰਿਤਸਰ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾਤਾ ਦੇ ਦਿਹਾਂਤ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਨੇ ਫੇਸਬੁੱਕ 'ਤੇ ਪੋਸਟ ਪਾਉਂਦਿਆ ਲਿਖਿਆ ਕਿ 'ਮੇਰੇ ਸਤਿਕਾਰਯੋਗ ਚਾਚੀ ਜੀ ਸਰਦਾਰਨੀ ਹਰਮੰਦਰ ਕੌਰ ਬਾਦਲ ਜੀ ਦੇ ਅਕਾਲ ਚਲਾਣੇ ਦਾ ਸਮੂਹ ਪਰਿਵਾਰ ਨੂੰ ਬਹੁਤ ਦੁੱਖ ਹੈ। ਉਨ੍ਹਾਂ ਦੀ ਰਹਿਮਦਿਲੀ, ਨਿਮਰਤਾ ਅਤੇ ਉਨ੍ਹਾਂ ਦੇ ਨਿੱਘ 'ਚ ਬਿਤਾਈਆਂ ਘੜੀਆਂ ਸਦਾ ਯਾਦ ਆਉਂਦੀਆਂ ਰਹਿਣਗੀਆਂ। ਵਹਿਗੁਰੂ ਜੀ ਉਨ੍ਹਾਂ ਦੀ ਰੂਹ ਨੂੰ ਆਤਮਿਕ ਸ਼ਾਂਤੀ ਪ੍ਰਦਾਨ ਕਰਨ।

ਇਹ ਵੀ ਪੜ੍ਹੋ : ਖਜਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਮਾਤਾ ਦੇ ਦਿਹਾਂਤ 'ਤੇ ਕੈਪਟਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ

PunjabKesari

ਦੱਸਣਯੋਗ ਹੈ ਕਿ ਸਾਬਕਾ ਮੈਂਬਰ ਪਾਰਲੀਮੈਂਟ ਗੁਰਦਾਸ ਸਿੰਘ ਬਾਦਲ ਦੀ ਧਰਮ ਪਤਨੀ ਅਤੇ ਪੰਜਾਬ ਦੇ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾਤਾ ਹਰਮੰਦਰ ਕੌਰ ਦਾ ਅੱਜ ਪਿੰਡ ਬਾਦਲ ਵਿਖੇ ਸਵੇਰੇ ਦਿਹਾਂਤ ਹੋ ਗਿਆ। ਉਹ ਆਪਣੇ ਪਿੱਛੇ ਇਕ ਪੁੱਤਰ ਇਕ ਧੀ ਨੂੰ ਛੱਡ ਗਏ ਹਨ। ਸਵਰਗੀ ਹਰਮੰਦਰ ਕੌਰ ਧਾਰਮਿਕ ਬਿਰਤੀ ਵਾਲੇ ਅਤੇ ਪੂਜਾ ਪਾਠ 'ਚ ਵਿਸ਼ਵਾਸ ਰੱਖਣ ਵਾਲੀ ਔਰਤ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ ਤਿੰਨ ਵਜੇ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ।

ਇਹ ਵੀ ਪੜ੍ਹੋ :  ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾਤਾ ਦਾ ਦਿਹਾਂਤ


author

Baljeet Kaur

Content Editor

Related News