ਮਕਬੂਲਪੁਰਾ ''ਚ ਪੁਲਸ ਨੇ ਕੀਤੀ ਛਾਪੇਮਾਰੀ
Friday, Jul 26, 2019 - 12:34 PM (IST)

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਅੰਮ੍ਰਿਤਸਰ ਦੇ ਮਕਬੂਲਪੁਰਾ ਇਲਾਕੇ 'ਚ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਤੜਕ ਸਾਰ ਪੁਲਸ ਵਲੋਂ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਪੂਰਾ ਇਲਾਕਾ ਦੇਖਦੇ ਹੀ ਦੇਖਦੇ ਪੁਲਸ ਛਾਉਣੀ 'ਚ ਤਬਦੀਲ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ
ਕੁਝ ਸ਼ੱਕੀ ਵਾਹਨ ਪਾਏ ਗਏ ਤੇ ਕੁਝ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦਿਨ-ਰਾਤ ਇਕ ਕਰਕੇ ਅੰਮ੍ਰਿਤਸਰ ਨੂੰ ਨਸ਼ਾ ਮੁਕਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ।
ਐੱਸ.ਪੀ. ਜਗਜੀਤ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਪੁਲਸ ਵਲੋਂ ਸਮੇਂ-ਸਮੇਂ 'ਤੇ ਵੱਖ-ਵੱਖ ਇਲਾਕਿਆਂ 'ਚ ਛਾਪੇਮਾਰੀਆਂ ਇਸੇ ਤਰ੍ਹਾਂ ਜਾਰੀ ਰਹਿਣਗੀਆਂ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਨੂੰ ਪੂਰਣ ਤੌਰ 'ਤੇ ਖਤਮ ਕਰਨ 'ਚ ਪੁਲਸ ਦਾ ਸਾਥ ਦੇਣ ਤਾਂ ਜੋ ਇਸ ਸਮੱਸਿਆ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।