ਘਰੇਲੂ ਹਿੰਸਾ ਦੀ ਸ਼ਿਕਾਰ ਵਿਆਹੁਤਾ ਦੀ ਸਾਲ ਬਾਅਦ ਹੋਈ ਮੌਤ

Wednesday, Oct 16, 2019 - 05:07 PM (IST)

ਘਰੇਲੂ ਹਿੰਸਾ ਦੀ ਸ਼ਿਕਾਰ ਵਿਆਹੁਤਾ ਦੀ ਸਾਲ ਬਾਅਦ ਹੋਈ ਮੌਤ

ਅੰਮ੍ਰਿਤਸਰ (ਗੁਰਪ੍ਰੀਤ) : ਅੰਮ੍ਰਿਤਸਰ ਦੇ ਪ੍ਰਤਾਪ ਪੁਰ ਘਰੇਲੂ ਹਿੰਸਾ ਦੀ ਸ਼ਿਕਾਰ ਇਕ ਵਿਆਹੁਤਾ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕਾ ਰਣਜੀਤ ਕੌਰ ਦੇ ਪਰਿਵਾਰ ਮੈਂਬਰਾਂ ਨੇ ਦੱਸਿਆ ਕਿ ਉਸ ਦਾ ਪਤੀ ਸ਼ਰਾਬੀ ਹੈ ਤੇ ਉਸ ਦੀ ਕੁੱਟਮਾਰ ਕਰਦਾ ਰਹਿੰਦਾ ਸੀ। ਇਕ ਸਾਲ ਪਹਿਲਾ ਵੀ ਉਸ ਨੇ ਸ਼ਰਾਬ ਦੇ ਨਸ਼ੇ 'ਚ ਉਸ ਦੀ ਕੁੱਟਮਾਰ ਕੀਤੀ ਸੀ ਤੇ ਸਿਰ 'ਚ ਵੀ ਡੰਡੇ ਨਾਲ ਵਾਰ ਕੀਤੇ ਸਨ, ਜਿਸ ਕਾਰਨ ਉਹ ਲਗਾਤਾਰ ਬੈੱਡ 'ਤੇ ਸੀ। ਜਿਸ ਦੇ ਚੱਲਦਿਆਂ ਅੱਜ ਉਸ ਦੀ ਮੌਤ ਹੋ ਗਈ। ਦੂਜੇ ਪਾਸੇ ਉਸ ਦੇ ਪਤੀ ਦਾ ਕਹਿਣਾ ਹੈ ਕਿ ਉਸ 'ਤੇ ਝੂਠੇ ਦੋਸ਼ ਲਗਾਏ ਜਾ ਰਹੇ ਹਨ। ਉਸ ਨੇ ਕਿਹਾ ਕਿ ਉਸ ਦੀ ਪਤਨੀ ਪਿਛਲੇ ਇਕ ਸਾਲ ਤੋਂ ਬੈੱਡ 'ਤੇ ਸੀ ਤੇ ਉਸ ਦਾ ਇਲਾਜ ਚੱਲ ਰਿਹਾ ਸੀ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।  


author

Baljeet Kaur

Content Editor

Related News