ਵਿਆਹੁਤਾ ਨੇ ਬੱਚਿਆ ਸਮੇਤ ਪਤੀ ਦੇ ਘਰ ਅੱਗੇ ਲਗਾਇਆ ਧਰਨਾ
Wednesday, Nov 06, 2019 - 11:35 AM (IST)
ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ 'ਚ ਇਕ ਵਿਅਹੁਤਾ ਵਲੋਂ ਇਨਸਾਫ ਲਈ ਬੱਚਿਆਂ ਸਮੇਤ ਪਤੀ ਦੇ ਘਰ ਦੇ ਅੱਗੇ ਧਰਨਾ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਮੀਤ ਕੌਰ ਨੇ ਦੱਸਿਆ ਕਿ ਉਸ ਦਾ ਵਿਆਹ 25 ਸਾਲ ਪਹਿਲਾ ਹੋਇਆ ਸੀ ਅਤੇ ਉਸ ਦੇ 3 ਬੱਚੇ ਵੀ ਹਨ। ਉਸ ਨੇ ਦੱਸਿਆ ਕਿ ਉਸ ਦਾ ਤੇ ਆਪਣੇ ਪਤੀ ਨਾਲ ਝਗੜਾ ਰਹਿੰਦਾ ਸੀ, ਜਿਸ ਕਾਰਨ ਗੱਲ ਤਲਾਕ ਤੱਕ ਪਹੁੰਚ ਗਈ ਸੀ। ਪਰ ਅਦਾਲਤ 'ਚ ਉਨ੍ਹਾਂ ਦਾ ਸਮਝੌਤਾ ਹੋ ਗਿਆ ਸੀ, ਜਿਸ ਤੋਂ ਬਾਅਦ ਵੀ ਉਸ ਦੇ ਪਤੀ ਨੇ ਉਸ ਨੂੰ ਘਰ 'ਚ ਦਾਖਲ ਨਹੀਂ ਹੋਣ ਦਿੱਤਾ। ਇਸ ਤੋਂ ਦੁਖੀ ਹੋ ਕੇ ਅੱਜ ਉਸ ਵਲੋਂ ਸਹੁਰੇ ਪਰਿਵਾਰ ਅੱਗੇ ਧਰਨਾ ਲਗਾਇਆ ਗਿਆ ਹੈ। ਉਸ ਨੇ ਕਿਹਾ ਕਿ ਉਹ ਆਪਣੇ ਪਤੀ ਨਾਲ ਇਸੇ ਘਰ 'ਚ ਰਹਿਣਾ ਚਾਹੁੰਦੀ ਹੈ।
ਇਸ ਸਬੰਧੀ ਜਦੋਂ ਪੁਲਸ ਅਧਿਕਾਰੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ 'ਚ ਹੈ। ਉਨ੍ਹਾਂ ਦੋਵਾਂ ਧਿਰਾਂ ਨੂੰ ਬੁਲਾਇਆ ਗਿਆ ਹੈ ਤਾਂ ਜੋ ਮਾਮਲੇ ਨੂੰ ਸੁਲਝਾਇਆ ਜਾ ਸਕੇ।