ਮੈਡੀਕਲ ਕਾਲਜ ਦੀਆਂ ਨਰਸਾਂ ਨੇ ਅਨੋਖਾ ਪ੍ਰਦਰਸ਼ਨ

02/18/2019 4:01:26 PM

ਅੰਮ੍ਰਿਤਸਰ (ਸੁਮੀਤ ਖੰਨਾ) : ਪਿਛਲੇ ਲੰਬੇ ਸਮੇਂ ਤੋਂ ਠੇਕੇ 'ਤੇ ਕੰਮ ਕਰ ਰਹੀਆਂ ਮੈਡੀਕਲ ਕਾਲਜ ਅਤੇ ਹਸਪਤਾਲ ਦੀਆਂ ਨਰਸਾਂ ਨੇ ਅੱਜ ਅੰਮ੍ਰਿਤਸਰ ਦੀ ਹੈਰੀਟੇਜ ਸਟ੍ਰੀਟ 'ਤੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਦਾ ਖਜ਼ਾਨਾ ਭਰਨ ਵਾਸਤੇ ਭੀਖ ਮੰਗੀ। ਇਸ ਮੌਕੇ ਉਨ੍ਹਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਹਰ ਵਾਰ ਜੋ ਖਜ਼ਾਨਾ ਖਾਲੀ ਹੋਣ ਦੀ ਗੱਲ ਆਖਦੀ ਰਹੀ ਹੈ ਉਸ ਕਰਕੇ ਅੱਜ ਭੀਖ ਮੰਗ ਕੇ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੇ ਨਾਲ ਨਰਸਾਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਪੱਕੇ ਤੌਰ 'ਤੇ ਭਰਤੀ ਕੀਤਾ ਜਾਵੇ। 

ਅਧਿਆਪਕਾਂ ਤੋਂ ਬਾਅਦ ਹੁਣ ਮੈਡੀਕਲ ਕਾਲਜ ਦੀਆਂ ਨਰਸਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਸੰਘਰਸ਼ ਸ਼ੁਰੂ ਕਰ ਦਿੱਤਾ ਹੈ। ਹੁਣ ਦੇਖਣਾ ਇਹ ਹੋਵੇਗਾ ਕੇ ਇਸ ਪ੍ਰਦਰਸ਼ਨ ਦੀ ਗੂੰਜ ਕਦ ਸਰਕਾਰਾਂ ਦੇ ਕੰਨਾਂ 'ਚ ਪੈਂਦੀ ਹੈ।  
 


Baljeet Kaur

Content Editor

Related News