ਅੰਮ੍ਰਿਤਸਰ : ਨਾਬਾਲਗ ਕੁੜੀ ਨਾਲ ਜਬਰ-ਜ਼ਨਾਹ

Thursday, Jun 20, 2019 - 12:00 PM (IST)

ਅੰਮ੍ਰਿਤਸਰ : ਨਾਬਾਲਗ ਕੁੜੀ ਨਾਲ ਜਬਰ-ਜ਼ਨਾਹ

ਅੰਮ੍ਰਿਤਸਰ (ਅਰੁਣ) : ਥਾਣਾ ਛੇਹਰਟਾ ਅਧੀਨ ਪੈਂਦੇ ਇਕ ਖੇਤਰ 'ਚ ਨਾਬਾਲਗ ਕੁੜੀ ਨੂੰ ਡਰਾ-ਧਮਕਾ ਕੇ ਜਬਰ-ਜ਼ਨਾਹ ਕਰਨ ਵਾਲੇ ਮਕਾਨ ਮਾਲਕ ਖਿਲਾਫ ਪੁਲਸ ਵਲੋਂ ਮਾਮਲਾ ਦਰਜ ਕੀਤਾ ਗਿਆ। ਪੁਲਸ ਨੂੰ ਕੀਤੀ ਸ਼ਿਕਾਇਤ 'ਚ ਸਾਢੇ 14 ਸਾਲਾ ਕੁੜੀ ਦੇ ਪਿਤਾ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਦਾ ਪਰਿਵਾਰ ਸ਼ਕਤੀ ਨਗਰ ਖੰਡਵਾਲਾ ਸਥਿਤ ਉਕਤ ਮੁਲਜ਼ਮ ਦੇ ਘਰ ਕਿਰਾਏ 'ਤੇ ਰਹਿੰਦੇ ਸਨ, ਅਜਕਲ ਉਹ ਲੋਕ ਪ੍ਰਤਾਪ ਬਾਜ਼ਾਰ ਛੇਹਰਟਾ ਵਿਖੇ ਰਹਿ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਪੁਰਾਣੇ ਮਕਾਨ ਮਾਲਕ ਵਲੋ ਸਾਡੀ ਗੈਰ ਮੌਜੂਦਗੀ 'ਚ ਕੁੜੀ ਨੂੰ ਧਮਕਾ ਕੇ ਜਬਰ-ਜ਼ਨਾਹ ਕੀਤਾ ਗਿਆ। ਲੜਕੀ ਨੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਉਸ ਨੂੰ ਡਰਾ-ਧਮਕਾ ਕੇ ਉਸ ਨਾਲ ਸਰੀਰਕ ਸਬੰਧ ਬਣਾਉਂਦਾ ਰਿਹਾ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


Related News