ਮੋਦੀ ਖ਼ਾਨੇ ਦਾ ਵਿਰੋਧ ਕਰਨ ਵਾਲੀ ਡਾਕਟਰ ਗੁਰਪ੍ਰੀਤ ਦੀ ਭੇਤਭਰੀ ਹਾਲਤ ''ਚ ਮੌਤ
Saturday, Nov 07, 2020 - 12:24 PM (IST)
ਅੰਮ੍ਰਿਤਸਰ (ਸੁਮਿਤ ਖੰਨਾ): ਅੰਮ੍ਰਿਤਸਰ 'ਚੇ ਮੋਦੀ ਖ਼ਾਨੇ ਦਾ ਵਿਰੋਧ ਕਰਨ ਵਾਲੀ ਡਾਕਟਰ ਗੁਰਪ੍ਰੀਤ ਕੌਰ ਦੇ ਭੇਤਭਰੀ ਹਾਲਤ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਡਾਕਟਰ ਗੁਰਪ੍ਰੀਤ ਵਲੋਂ 'ਤੇਰਾ ਤੇਰਾ' ਨਾਮ ਦੀ ਇਕ ਸਮਾਜਿਕ ਸੰਸਥਾ ਵੀ ਖੋਲ੍ਹੀ ਗਈ ਸੀ, ਜਿਸ 'ਚ ਉਸ ਨੇ ਕਿਹਾ ਸੀ ਕਿ ਉਹ ਲੋਕਾਂ ਦੀ ਮਦਦ ਕਰੇਗੀ ਪਰ ਅਚਾਨਕ ਹੀ ਉਸ ਦੀ ਭੇਤਭਰੀ ਹਾਲਤ 'ਚ ਮੌਤ ਹੋ ਗਈ।
ਇਹ ਵੀ ਪੜ੍ਹੋ : ਕਲਯੁੱਗੀ ਪਤਨੀ ਦੀ ਦਰਿੰਦਗੀ, ਪ੍ਰੇਮੀ ਨਾਲ ਮਿਲ ਉਜਾੜਿਆ ਆਪਣਾ ਸੁਹਾਗ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀ ਰਾਜਵਿੰਦਰ ਕੌਰ ਨੇ ਦੱਸਿਆ ਕਿ ਗੁਰਪ੍ਰੀਤ ਇਕ ਕਲੀਨਿਕ ਚਲਾਉਂਦੀ ਸੀ। ਉਹ ਪਿੱਛਲੇ 7 ਸਾਲ ਡਿਪਰੈਸ਼ਨ 'ਚ ਸੀ। ਉਸ ਦਾ ਇਲਾਜ ਵੀ ਚੱਲ ਰਿਹਾ ਸੀ। ਪਰਿਵਾਰ ਮੁਤਾਬਕ ਪਿਛਲੇ ਕੁਝ ਦਿਨਾਂ ਤੋਂ ਕਾਫ਼ੀ ਜ਼ਿਆਦਾ ਹੀ ਡਿਪਰੈਸ਼ਨ 'ਚ ਸਨ। ਉਸ ਨੇ ਕਲੀਨਿਕ 'ਚ ਹੀ ਦਵਾਈ ਖਾਧੀ ਸੀ, ਜਿਸ ਤੋਂ ਬਾਅਦ ਅਚਾਨਕ ਹੀ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਫ਼ਿਲਹਾਲ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਤੇ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਚੱਲ ਸਕੇਗਾ।
ਇਹ ਵੀ ਪੜ੍ਹੋ : ਇਟਲੀ 'ਚ ਪੰਜਾਬੀ ਸਿੱਖ ਨੇ ਖ਼ਰੀਦਿਆ ਸੋਨੀਆ ਗਾਂਧੀ ਦਾ ਜੱਦੀ ਘਰ