ਮੁਹੰਮਦ ਸਦੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
Saturday, May 25, 2019 - 09:45 AM (IST)

ਅੰਮ੍ਰਿਤਸਰ (ਅਨਜਾਣ) : ਫਰੀਦਕੋਟ ਤੋਂ ਲੋਕ ਸਭਾ ਚੋਣਾਂ 'ਚ ਕਾਂਗਰਸ ਦੇ ਜੇਤੂ ਉਮੀਦਵਾਰ ਮੁਹੰਮਦ ਸਦੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਦਰਸ਼ਨਾਂ ਉਪਰੰਤ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਕੀਤੀ। ਸ੍ਰੀ ਦਰਬਾਰ ਸਾਹਿਬ ਦੇ ਘੰਟਾ ਘਰ ਪਲਾਜ਼ਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜਿੱਤਣ ਪਿੱਛੋਂ ਉਹ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ 'ਤੇ ਸ਼ੁਕਰਾਨਾ ਕਰਨ ਆਏ ਹਨ, ਜਿਨ੍ਹਾਂ ਦੀ ਅਪਾਰ ਕਿਰਪਾ ਸਦਕਾ ਮੈਨੂੰ ਮਾਣ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੇਰੀ ਜਿੱਤ ਸਮੁੱਚੀ ਫਰੀਦਕੋਟ ਦੀ ਜਨਤਾ ਅਤੇ ਪਾਰਟੀ ਵਰਕਰਾਂ ਦੀ ਜਿੱਤ ਹੈ ਤੇ ਮੈਂ ਫਰੀਦਕੋਟ ਵਾਸੀਆਂ ਨੂੰ ਦਰਪੇਸ਼ ਮੁਸ਼ਕਿਲਾਂ ਲਈ ਲੋਕ ਸਭਾ 'ਚ ਆਵਾਜ਼ ਉਠਾਵਾਂਗਾ। ਇਕ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਨੇ 13 ਸੀਟਾਂ ਜਿੱਤਣ ਲਈ ਕਿਹਾ ਸੀ, ਜੋ ਪਾਰਟੀ ਦਾ ਮਿਸ਼ਨ ਸੀ, ਵਰਕਰਾਂ ਨੇ ਪੂਰੀ ਕੋਸ਼ਿਸ਼ ਵੀ ਕੀਤੀ ਪਰ ਕਿਤੇ ਨਾ ਕਿਤੇ ਕੋਈ ਕਮੀ ਰਹਿ ਹੀ ਜਾਂਦੀ ਹੈ।