ਅੰਮ੍ਰਿਤਸਰ ਜ਼ਿਲ੍ਹੇ ’ਚ ਸੋਮਵਾਰ ਤੋਂ ਸਵੇਰੇ 9 ਤੋਂ 5 ਵਜੇ ਤੱਕ ਖੁੱਲ੍ਹਣਗੀਆਂ ਸਾਰੀਆਂ ਦੁਕਾਨਾਂ

Friday, May 28, 2021 - 05:55 PM (IST)

ਅੰਮ੍ਰਿਤਸਰ (ਨੀਰਜ) - ਅੰਮ੍ਰਿਤਸਰ ਦੇ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਖਹਿਰਾ ਨੇ ਹਦਾਇਤ ਕੀਤੀ ਕਿ ਸੋਮਵਾਰ ਤੋਂ ਸ਼ਹਿਰ ਭਰ ਦੀਆਂ ਸਾਰੀਆਂ ਥਾਵਾਂ ‘ਤੇ ਸਵੇਰੇ 9 ਵਜੇ ਤੋਂ 5 ਵਜੇ ਤੱਕ ਦੁਕਾਨਾਂ ਖੁੱਲ੍ਹਣਗੀਆਂ। ਹੁਣ ਤੱਕ ਦੇ ਨਿਯਮਾਂ ਅਨੁਸਾਰ ਦੁਕਾਨਾਂ ਸਵੇਰੇ 9 ਵਜੇ ਤੋਂ ਸਵੇਰੇ 5 ਵਜੇ ਤੱਕ ਖੁੱਲ੍ਹੀਆਂ ਤਾਂ ਜ਼ਰੂਰ ਸਨ ਪਰ ਇਕ ਦਿਨ ਇਕ ਪਾਸੇ ਦੀਆਂ ਦੁਕਾਨਾਂ ਖੁੱਲ੍ਹਦੀਆਂ ਅਤੇ ਦੂਜੇ ਦਿਨ ਦੁਜੇ ਪਾਸੇ ਵਾਲੀਆਂ ਦੁਕਾਨਾਂ ਖੁੱਲ੍ਹਦੀਆਂ। ਇਸ ਨਾਲ ਪਹਿਲੇ ਦਿਨ ਵਾਲੀਆਂ ਦੁਕਾਨਾਂ ਬੰਦ ਰਹਿੰਦੀਆਂ। ਇਸੇ ਤਰ੍ਹਾਂ ਦੁਕਾਨਾਂ ਦਾ ਸਮਾਂ ਹਫ਼ਤੇ ਅਨੁਸਾਰ ਬਦਲ ਦਿੱਤਾ ਜਾਂਦਾ। ਇਸ ਦੇ ਨਾਲ ਹੀ ਸਮਾਜਿਕ ਦੂਰੀ ਦਾ ਵੀ ਵਿਸ਼ੇਸ਼ ਖ਼ਿਆਲ ਰੱਖਿਆ ਜਾਂਦਾ।

ਪੜ੍ਹੋ ਇਹ ਵੀ ਖਬਰ - Breaking: ਤਰਨਤਾਰਨ ’ਚ ਗੈਂਗਵਾਰ, 2 ਨੌਜਵਾਨਾਂ ਨੂੰ ਗੋਲੀਆਂ ਨਾਲ ਭੁਨ੍ਹਿਆ, ਇਕ ਹੋਰ ਦੀ ਹਾਲਤ ਗੰਭੀਰ (ਤਸਵੀਰਾਂ)

ਜਾਰੀ ਕੀਤੇ ਨਵੇਂ ਆਦੇਸ਼ਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਦੁਕਾਨਾਂ ਅਗਲੇ ਹਫ਼ਤੇ ਤੋਂ ਭਾਵ ਸੋਮਵਾਰ ਤੋਂ ਦੋਵਾਂ ਪਾਸਿਆਂ ਤੋਂ ਖੁੱਲ੍ਹਣਗੀਆਂ। ਇਸ ਦੌਰਾਨ ਕੋਵਿਡ -19 ਦੇ ਸੁਰੱਖਿਆ ਨਿਯਮਾਂ ਦੀ ਪਾਲਣਾ ਪਹਿਲਾਂ ਦੀ ਤਰ੍ਹਾਂ ਕੀਤੀ ਜਾਏਗੀ। ਜਾਰੀ ਕੀਤੇ ਆਦੇਸ਼ਾਂ ’ਚ ਉਨ੍ਹਾਂ ਦੱਸਿਆ ਕਿ ਬਾਅਦ ਦੁਪਹਿਰ ਸ਼ਾਮ 5 ਵਜੇ ਤੋਂ ਦੁਕਾਨਾਂ ਖੋਲ੍ਹਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖਬਰ - 2 ਬੱਚਿਆਂ ਦੀ ਮਾਂ ਨਾਲ ਕਰਾਉਣਾ ਚਾਹੁੰਦਾ ਸੀ ਵਿਆਹ, ਇੰਝ ਕੀਤੀ ਆਪਣੀ ਜੀਵਨ ਲੀਲਾ ਖ਼ਤਮ


rajwinder kaur

Content Editor

Related News