ਅੰਮ੍ਰਿਤਸਰ : ਮੋਟਰਸਾਈਕਲ ਚੋਰ ਗਿਰੋਹ ਦੇ 3 ਮੈਂਬਰ ਗ੍ਰਿਫਤਾਰ

09/08/2019 4:44:16 PM

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਅੰਮ੍ਰਿਤਸਰ ਪੁਲਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਮੋਟਰਸਾਈਕਲ ਚੋਰ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕੀਤੀ ਹੈ। ਦੋਸ਼ੀਆਂ ਕੋਲੋਂ ਚੋਰੀ ਦੇ 10 ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ। ਪੁਲਸ ਮੁਤਾਬਕ ਇਹ ਮੋਟਰਸਾਈਕਲ ਇਨ੍ਹਾਂ ਨੇ ਬਾਬਾ ਬਕਾਲਾ ਗੁਰਦੁਆਰਾ ਸਾਹਿਬ ਦੇ ਬਾਹਰੋਂ ਤੇ ਕਚਿਹਰੀਆਂ 'ਚੋਂ ਚੋਰੀ ਕੀਤੇ ਸਨ। ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀਆਂ ਖਿਲਾਫ ਪਹਿਲਾਂ ਵੀ ਚੋਰੀ ਦੇ ਮਾਮਲੇ ਦਰਜ ਹਨ।

ਫਿਲਹਾਲ ਸਾਰੇ ਦੋਸ਼ੀ 2 ਦਿਨ ਦੇ ਪੁਲਸ ਰਿਮਾਂਡ 'ਤੇ ਹਨ ਤੇ ਪੁੱਛਗਿੱਛ ਦੌਰਾਨ ਇਨ੍ਹਾਂ ਤੋਂ ਹੋਰ ਵੀ ਕਈ ਖੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।


Baljeet Kaur

Content Editor

Related News